01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਸ਼੍ਰੋਮਣੀ ਕਮੇਟੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ...

Ad Position 21
No active advertisement
ਅਜੀਤ ਡੈਸਕ 28-08-2025

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਿਆ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਮੁੱਖ ਮੰਤਰੀ ਆਦਿੱਤਿਆ ਨਾਥ ਯੋਗੀ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੱਤਰ ਸੌਂਪਿਆ ਗਿਆ। ਇਸ ਦੇ ਨਾਲ ਹੀ ਵਫ਼ਦ ਨੇ ਮੁੱਖ ਮੰਤਰੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਸ਼ੁਰੂ ਹੋਏ ਸ਼ਹੀਦੀ ਨਗਰ ਕੀਰਤਨ ਬਾਰੇ ਜਾਣੂ ਕਰਵਾਇਆ, ਜੋ ਭਾਰਤ ਦੇ ਹੋਰ ਸੂਬਿਆਂ ਸਮੇਤ ਉੱਤਰ ਪ੍ਰਦੇਸ਼ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਯਹਿਆਗੰਜ ਲਖਨਊ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਤੇ ਉੱਤਰ ਪ੍ਰਦੇਸ਼ ਘੱਟ-ਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਵਿੰਦਰ ਸਿੰਘ ਸ਼ਾਮਿਲ ਸਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਨਵੰਬਰ ਵਿਚ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਦੇਸ਼ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਦਾ ਪੱਤਰ ਦਿੱਤੇ ਜਾ ਰਹੇ ਹਨ। ਇਸੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਵਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ, ਉਥੇ ਹੀ ਸ਼ਹੀਦੀ ਨਗਰ ਕੀਰਤਨ ਦੌਰਾਨ ਉੱਤਰ ਪ੍ਰਦੇਸ਼ ਵਿਚ ਉਚਿਤ ਪ੍ਰਬੰਧਾਂ ਲਈ ਵਿਸ਼ਵਾਸ ਦਿਵਾਉਂਦਿਆਂ ਸੂਬੇ ਅੰਦਰ ਨਗਰ ਕੀਰਤਨ ਦਾ ਸਰਕਾਰੀ ਤੌਰ ’ਤੇ ਸਵਾਗਤ ਕਰਨ ਦੀ ਵੀ ਵਚਨਬੱਧਤਾ ਪ੍ਰਗਟਾਈ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਉੱਤਰ ਪ੍ਰਦੇਸ਼ ਵਿਚ ਨਗਰ ਕੀਰਤਨ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਉੱਤਰ ਪ੍ਰਦੇਸ਼ ਸਰਕਾਰ ਦੇ ਰਾਜ ਮੰਤਰੀ ਸ. ਬਲਦੇਵ ਸਿੰਘ ਔਲਖ ਨੂੰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦਾ ਪੂਰੇ ਉੱਤਰ ਪ੍ਰਦੇਸ਼ ਵਿਚ ਭਰਵਾਂ ਸਵਾਗਤ ਤੇ ਸਨਮਾਨ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ ਅਗਲੀ ਖ਼ਬਰ ਹਰਿਆਣਾ ਵਿਚ ਲਾਡੋ ਲਕਸ਼ਮੀ ਯੋਜਨਾ ਲਾਗੂ: ਔਰਤਾਂ ਨੂੰ 25 ਸਤੰਬਰ ਤੋਂ ਮਿਲਣਗੇ 2100 ਰੁਪਏ
Ad Position 24