01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਪਿੰਡ ਖੋਦੇ ਬੇਟ ਦੀ ਔਰਤ ਦੀ ਮੌਤ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 28 ਅਗਸਤ (ਅਵਤਾਰ ਸਿੰਘ ਰੰਧਾਵਾ)- ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੀ ਸਮੁੱਚੀ ਬੈਲਟ ਡੇਰਾ ਬਾਬਾ ਨਾਨਕ ਅਤੇ ਨਾਲ ਲੱਗਦੇ ਦੂਰ ਦੂਰ ਤੱਕ.....

Ad Position 21
No active advertisement
ਅਜੀਤ ਡੈਸਕ 28-08-2025

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 28 ਅਗਸਤ (ਅਵਤਾਰ ਸਿੰਘ ਰੰਧਾਵਾ)- ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੀ ਸਮੁੱਚੀ ਬੈਲਟ ਡੇਰਾ ਬਾਬਾ ਨਾਨਕ ਅਤੇ ਨਾਲ ਲੱਗਦੇ ਦੂਰ ਦੂਰ ਤੱਕ ਦੇ ਖੇਤਰ ਨੂੰ ਹੜ੍ਹ ਦੇ ਪਾਣੀ ਨੇ ਲਪੇਟ ਵਿਚ ਲਿਆ ਹੋਇਆ ਹੈ। ਪਾਣੀ ਨੇ ਇਸ ਸਮੁੱਚੇ ਇਲਾਕੇ ਅੰਦਰ ਫਸਲਾਂ ਤੇ ਲੋਕਾਂ ਦੇ ਘਰਾਂ ਦਾ ਵੱਡਾ ਨੁਕਸਾਨ ਕੀਤਾ ਹੈ, ਉਥੇ ਹੀ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਦੀ ਔਰਤ ਕੁਲਵਿੰਦਰ ਕੌਰ ਪੁੱਤਰੀ ਪਿਆਰਾ ਸਿੰਘ (ਕਰੀਬ 45- 50 ਸਾਲਾ) ਜੋ ਕਿ ਆਪਣੇ ਪੇਕੇ ਪਿੰਡ ਖੋਦੇ ਬੇਟ ਰਹਿੰਦੀ ਸੀ ਅਤੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅਕਸਰ ਸੇਵਾ ਕਰਦੀ ਸੀ। ਉਸ ਦੀ ਟਾਲੀ ਸਾਹਿਬ ਤੋਂ ਖੋਦੇ ਬੇਟ ਦੇ ਰਸਤੇ ਵਿਚ ਹੜ੍ਹ ਦੇ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਸੰਬੰਧਿਤ ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ 'ਚ ਡੁੱਬ ਕੇ ਬਰਬਾਦ ਅਗਲੀ ਖ਼ਬਰ ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ
Ad Position 24