01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਅਕਾਲੀ ਦਲ ਵਿਚ ਔਰਤਾਂ ਦੀ ਹੋਵੇਗੀ ਅਹਿਮ ਭੂਮਿਕਾ - ਬੀਬੀ ਜਗੀਰ ਕੌਰ

ਲੌਂਗੋਵਾਲ, 28 ਅਗਸਤ (ਵਿਨੋਦ, ਖੰਨਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ...

Ad Position 21
repet_subhas-goyals [Copy P29]
ਅਜੀਤ ਡੈਸਕ 28-08-2025

ਲੌਂਗੋਵਾਲ, 28 ਅਗਸਤ (ਵਿਨੋਦ, ਖੰਨਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਲੌਂਗੋਵਾਲ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਪੁਨਰ ਸੁਰਜੀਤ ਕੀਤਾ ਗਿਆ ਹੈ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਅਸੀਂ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਉਤੇ ਹਰ ਹੀਲੇ ਖਰੇ ਉਤਰੀਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਦੀ ਡਿਊਟੀ ਲਾਈ ਹੈ ਕਿ ਬੀਬੀਆਂ ਦੀ ਅਕਾਲੀ ਦਲ ਵਿਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਅਤੇ ਯਕੀਨਨ ਬੀਬੀਆਂ ਅਕਾਲੀ ਦਲ ਵਿਚ ਅਹਿਮ ਰੋਲ ਅਦਾ ਕਰਨਗੀਆਂ। ਇਸਦੇ ਲਈ ਪਿਛਲੇ ਦਿਨੀਂ ਪਾਰਟੀ ਵਲੋਂ ਮੀਟਿੰਗ ਕਰਕੇ ਫੀਡਬੈਕ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਜੀ ਨੇ ਅਕਾਲੀ ਦਲ ਦੇ ਗਠਨ ਵਿਚ ਬੀਬੀਆਂ ਨੂੰ ਬਰਾਬਰ ਅਧਿਕਾਰ ਦੇਣ ਦਾ ਭਰੋਸਾ ਦਿੱਤਾ ਹੈ। ਪੂਰੇ ਪੰਜਾਬ ਵਿਚ ਜ਼ੋਨ ਬਣਾ ਲਏ ਗਏ ਹਨ ਅਤੇ ਜਲਦ ਹੀ ਕੰਮ ਕਰਨ ਵਾਲੀਆਂ ਊਰਜਾਵਾਨ ਬੀਬੀਆਂ ਦੀ ਪੰਜ ਮੈਂਬਰੀ ਕਮੇਟੀ ਬਣਾ ਕੇ ਜ਼ੋਨਾਂ ਉਤੇ ਆਧਾਰਿਤ ਜ਼ਿੰਮੇਵਾਰੀ ਸੌਂਪ ਦਿੱਤੀ ਜਾਵੇਗੀ।

 

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਪੁੱਜੇ ਹੜ੍ਹ ਪ੍ਰਭਾਵਿਤ ਖੇਤਰ 'ਚ, ਰਾਹਤ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹੜ੍ਹ ਪੀੜਤਾਂ ਦੇ ਸਮਰਥਨ ਵਿਚ ਆਏ ਰਾਜ ਕੁੰਦਰਾ
Ad Position 24