02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਮੰਤਰੀ ਬਰਿੰਦਰ ਗੋਇਲ ਸਤਲੁਜ ਕਰੀਕ ਨਾਲ ਲੱਗਦੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੁੱਜੇ

ਫਾਜ਼ਿਲਕਾ, 28 ਅਗਸਤ (ਦਵਿੰਦਰ ਪਾਲ ਸਿੰਘ, ਬਲਜੀਤ ਸਿੰਘ)-ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ...

Ad Position 21
repet_subhas-goyals [Copy P29]
ਅਜੀਤ ਡੈਸਕ 28-08-2025

ਫਾਜ਼ਿਲਕਾ, 28 ਅਗਸਤ (ਦਵਿੰਦਰ ਪਾਲ ਸਿੰਘ, ਬਲਜੀਤ ਸਿੰਘ)-ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸਤਲੁਜ ਕਰੀਕ ਦੇ ਨਾਲ ਲੱਗਦੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚੇ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਪੰਜਾਬ ਵਿਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਬਿਨਾਂ ਮੰਗੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ। ਅੱਜ ਇਥੇ ਕਾਵਾਂ ਵਾਲੀ ਪੱਤਣ ਉਤੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ ਉਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੈ ਤਾਂ ਕੋਈ ਵੀ ਅੱਗੇ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਪਾਣੀ ਵਰਤਦੇ ਹਨ, ਉਨ੍ਹਾਂ ਨੂੰ ਇਸ ਮੁਸ਼ਕਿਲ ਘੜੀ ਵਿਚ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਸੀ। ਕੈਬਨਿਟ ਮੰਤਰੀ ਨੇ ਆਖਿਆ ਕਿ ਪਹਾੜਾਂ ਅਤੇ ਪੰਜਾਬ ਵਿਚ ਪਈ ਬਾਰਿਸ਼ ਕਾਰਨ ਇਸ ਵਾਰ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ ਪਰ ਫਿਰ ਵੀ ਪੰਜਾਬ ਸਰਕਾਰ ਲੋਕਾਂ ਨੂੰ ਫੌਰੀ ਤੌਰ ਉਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ ਅਤੇ ਸਾਰੇ ਵਿਭਾਗਾਂ ਦੀਆਂ ਟੀਮਾਂ ਫੀਲਡ ਵਿਚ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਹੀ ਸਪੈਸ਼ਲ ਗਿਰਦਾਵਰੀ ਦੇ ਹੁਕਮ ਕਰ ਦਿੱਤੇ ਹਨ ਅਤੇ ਹੋਏ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਰਾਹਤ ਸੈਂਟਰ ਸਥਾਪਤ ਕੀਤੇ ਗਏ ਹਨ ਅਤੇ ਜਿਨ੍ਹਾਂ ਲੋਕਾਂ ਨੂੰ ਪਾਣੀ ਵਾਲੇ ਖੇਤਰਾਂ ਵਿਚੋਂ ਕੱਢਿਆ ਜਾ ਰਿਹਾ ਹੈ, ਰਾਹਤ ਕੈਂਪਾਂ ਵਿਚ ਭੇਜਿਆ ਜਾ ਰਿਹਾ ਹੈ ਜਿਥੇ ਲੋਕਾਂ ਨੂੰ ਖਾਣ-ਪੀਣ ਅਤੇ ਹੋਰ ਰਹਿਣ ਦੀ ਸਾਰੀ ਸੁਵਿਧਾ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਹਰੇ ਚਾਰੇ ਅਤੇ ਤੂੜੀ ਦੀ ਘਾਟ ਦੇ ਮੱਦੇਨਜ਼ਰ ਸਮੁੱਚੇ ਪੰਜਾਬੀ ਇਸ ਲਈ ਇਕ ਦੂਸਰੇ ਦੀ ਮਦਦ ਲਈ ਅੱਗੇ ਆਏ ਹਨ। ਜ਼ਿਕਰਯੋਗ ਹੈ ਕਿ ਪੰਜ ਦਿਨ ਵਿਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਇਹ ਫਾਜ਼ਿਲਕਾ ਜ਼ਿਲ੍ਹੇ ਦਾ ਦੂਜਾ ਦੌਰਾ ਹੈ ਅਤੇ ਉਹ ਖੁਦ ਗਰਾਊਂਡ ਲੈਵਲ ਉਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਸਮੀਖਿਆ ਕਰ ਰਹੇ ਹਨ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਉਨ੍ਹਾਂ ਨੂੰ ਸਥਾਨਕ ਹਾਲਾਤ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ ਵੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜੱਸੜ, ਲੰਗੋਮਾਹਲ, ਸੁਧਾਰ ਆਦਿ ਇਲਾਕਿਆਂ ਦੀਆਂ ਵੱਖ-ਵੱਖ ਤਸਵੀਰਾਂ... ਅਗਲੀ ਖ਼ਬਰ ਹੜ੍ਹ ਦੀ ਲਪੇਟ 'ਚ ਆਏ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਫੌਜ ਨੇ ਕਮਾਂਡ ਸੰਭਾਲੀ
Ad Position 24