03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਬੀ.ਐਸ.ਐਫ਼ ਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਤਹਿਤ 620 ਗ੍ਰਾਮ ਹੈਰੋਇਨ ਦੀ ਖੇਪ ਸਮੇਤ ਡਰੋਨ ਕੀਤਾ ਬਰਾਮਦ

ਗੁਰੂ ਹਰ ਸਹਾਏ , 28 ਅਗਸਤ (ਕਪਿਲ ਕੰਧਾਰੀ) - ਸਤਲੁਜ ਦਰਿਆ ਵਿਚ ਆਏ ਹੜ੍ਹਾਂ ਦੇ ਬਾਵਜੂਦ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਅੱਜ ...

Ad Position 21
repet_subhas-goyals [Copy P29]
ਅਜੀਤ ਡੈਸਕ 28-08-2025

ਗੁਰੂ ਹਰ ਸਹਾਏ , 28 ਅਗਸਤ (ਕਪਿਲ ਕੰਧਾਰੀ) - ਸਤਲੁਜ ਦਰਿਆ ਵਿਚ ਆਏ ਹੜ੍ਹਾਂ ਦੇ ਬਾਵਜੂਦ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਅੱਜ ਬੀ.ਐਸ.ਐਫ਼ ਦੀ 160 ਬਟਾਲੀਅਨ ਦੇ ਅਧਿਕਾਰੀਆਂ ਵਲੋਂ 620 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ ਛੋਟੇ ਡਰੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਸਰਕਾਰ ਬਹਾਦਰ ਕੇ ਬਣੀ ਸਰਹੱਦੀ ਚੌਕੀ ਦੇ ਕੋਲ ਬੀ.ਐਸ.ਐਫ਼ ਦੇ ਜਵਾਨਾਂ ਨੂੰ ਕੋਈ ਹਲਚਲ ਹੁੰਦੀ ਸੁਣਾਈ ਦਿੱਤੀ , ਜਿਸ ਤੋਂ ਬਾਅਦ ਬੀ.ਐਸ.ਐਫ਼ ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾਇਆ ਗਿਆ। ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਸਰਕਾਰ ਵਿਖੇ ਇਕ ਕਿਸਾਨ ਦੇ ਖੇਤਾਂ ਵਿਚੋਂ ਇਕ ਛੋਟਾ ਡਰੋਨ ਬਰਾਮਦ ਕੀਤਾ ਗਿਆ ,ਜਿਸ ਨਾਲ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਇਸ ਦਾ ਕੁੱਲ ਵਜ਼ਨ 620 ਗ੍ਰਾਮ ਬਰਾਮਦ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਪਾਲਘਰ ਇਮਾਰਤ ਢਹਿਣ 'ਤੇ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਪਿੰਡ ਬਜ਼ੁਰਗ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
Ad Position 24