04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਮਹਾਨ ਕੋਸ਼ ਦੀ ਬੇਅਦਬੀ ਕਰਨ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ ਵਿਰੁੱਧ....

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਅਤੇ ਸਿੱਖ ਸਾਹਿਤ ਦੇ ਪ੍ਰਤੀ ਆਦਰ-ਸਨਮਾਨ ਰੱਖਣਾ ਹਰ ਸੰਸਥਾ ਦੀ ਜ਼ਿੰਮੇਵਾਰੀ ਹੈ। ਮਹਾਨ ਕੋਸ਼ ਕੋਈ ਸਿਰਫ਼ ਕਿਤਾਬ ਨਹੀਂ ਹੈ, ਸਗੋਂ ਇਹ ਸਿੱਖ ਕੌਮ ਦੀ ਵਿਰਾਸਤ ਹੈ, ਜਿਨ੍ਹਾਂ ਦਾ ਸਹੀ ਮਰਿਆਦਾ ਨਾਲ ਸਸਕਾਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਸ ਵਿਚ ਗੁਰਬਾਣੀ ਦੀਆਂ ਪਾਵਨ ਪੰਕਤੀਆਂ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਰਜ ਹੈ, ਇਸ ਲਈ ਸਿੱਖ ਭਾਵਨਾਵਾਂ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਸੀ।


ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਨੂੰ ਗਲਤੀਆਂ ਵਾਲੇ ਮਹਾਨ ਕੋਸ਼ ਦੇ ਕੁਝ ਅੰਕ ਖ਼ਤਮ ਕਰਨ ਦੀ ਲੋੜ ਸੀ, ਤਾਂ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਸੀ। ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਪਾਵਨ ਗੁਰਬਾਣੀ, ਪੁਰਾਣੇ ਸਿੱਖ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਦਾ ਗੁਰਮਤਿ ਅਨੁਸਾਰ ਸਸਕਾਰ ਕੀਤਾ ਜਾ ਰਿਹਾ ਹੈ। ਇਸ ਲਈ ਕਿਸੇ ਵੀ ਸੰਸਥਾ ਨੂੰ ਚਾਹੀਦਾ ਹੈ ਕਿ ਉਹ ਆਪਣੀ ਮਨਮਰਜ਼ੀ ਦੇ ਫ਼ੈਸਲੇ ਕਰਨ ਦੀ ਬਜਾਏ ਧਾਰਮਿਕ ਮਰਿਆਦਾ ਅਨੁਸਾਰ ਕਦਮ ਚੁੱਕੇ।


ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ ਵਲੋਂ ਕੀਤੀ ਗਈ ਇਹ ਕਾਰਵਾਈ ਧਾਰਮਿਕ ਸਿਧਾਂਤਾਂ ਅਤੇ ਸਿੱਖ ਰੀਤੀ ਦੀ ਅਣਦੇਖੀ ਹੈ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਇਸ ਦੀ ਤੁਰੰਤ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਪਛਤਾਵੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਅਰਦਾਸ ਕਰਨੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਜਾਪਾਨ ਤਕਨੀਕ ਤੇ ਭਾਰਤ ਪ੍ਰਤਿਭਾ ਦਾ ਹੈ ਪਾਵਰਹਾਊਸ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪਾਕਿਸਤਾਨ ਸਰਕਾਰ ਨੇ ਗੁ: ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਆਏ ਹੜ੍ਹਾਂ ਦੀਆਂ ਡਰੋਨ ਰਾਹੀਂ ਤਸਵੀਰਾਂ ਕੀਤੀਆਂ ਜਾਰ...
Ad Position 24