05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਸੁਨੀਲ ਜਾਖੜ ਅਜਨਾਲਾ ਨਾਲ ਪੁੱਜੇ

ਅਜਨਾਲਾ, ਗੱਗੋਮਾਹਲ, ਰਮਦਾਸ, 29 ਅਗਸਤ (ਢਿੱਲੋਂ/ਸੰਧੂ/ਵਾਹਲਾ)- ਅਜਨਾਲਾ ਖੇਤਰ ਵਿਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਜਨਾਲਾ ਪਹੁੰਚੇ ਹੋਏ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਅਜਨਾਲਾ, ਗੱਗੋਮਾਹਲ, ਰਮਦਾਸ, 29 ਅਗਸਤ (ਢਿੱਲੋਂ/ਸੰਧੂ/ਵਾਹਲਾ)- ਅਜਨਾਲਾ ਖੇਤਰ ਵਿਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਜਨਾਲਾ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਤਰਫ਼ੋਂ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਇਥੇ ਕੋਈ ਫੋਟੋ ਕਰਵਾਉਣ ਨਹੀਂ ਆਇਆ, ਇਸ ਸੰਕਟ ਭਰੇ ਮਾਹੌਲ ਵਿਚ ਸਾਨੂੰ ਸਾਰਿਆਂ ਨੂੰ ਇਕਮੁੱਠ ਹੋ ਕੇ ਆਪਣੇ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ’ਤੇ ਤਨਜ਼ ਕੱਸਦਿਆਂ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਦਿੱਲੀ ਵਿਚ ਬੈਠੇ ਅਰਵਿੰਦ ਕੇਜਰੀਵਾਲ ਤੇ ਹੋਰ ਲੀਡਰ ਸਰਕਾਰ ਚਲਾ ਰਹੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਦਰਦ ਦਾ ਕੋਈ ਪਤਾ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹੜ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ। ਇਸ ਮੌਕੇ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪਰਾਸ਼ਰ, ਸੇਵਾਮੁਕਤ ਏ.ਡੀ.ਸੀ. ਰਣਬੀਰ ਸਿੰਘ ਮੂਧਲ, ਹਲਕਾ ਹਲਕਾ ਰਾਜਾਸਾਂਸੀ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਪ੍ਰਧਾਨ ਗੁਰਵਿੰਦਰ ਸਿੰਘ ਮੁਕਾਮ, ਧਰਮਿੰਦਰ ਸਿੰਘ ਪ੍ਰਿੰਸ, ਕੌਂਸਲਰ ਵਿਕਰਮ ਬੇਦੀ, ਦੀਪੂ ਅਰੋੜਾ ਅਤੇ ਹਰਿੰਦਰ ਬੱਬਰ ਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਉਪ ਕੁਲਪਤੀ ਸਮੇਤ ਤਿੰਨ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖਾਹ ਦਾਨ ਦਾ ਫੈਸਲਾ
Ad Position 24