05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਪੰਜਾਬੀ ’ਵਰਸਿਟੀ ਦੇ ਉਪ ਕੁਲਪਤੀ ਸਮੇਤ ਤਿੰਨ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ

ਪਟਿਆਲਾ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਭਾਈ ਕਾਹਨ ਸਿੰਘ ਨਾਭਾ ਰਚਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦੱਬ ਕੇ ਨਸ਼ਟ ਕਰਨ ਦੇ ਮਾਮਲੇ ਵਿਚ....

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਪਟਿਆਲਾ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਭਾਈ ਕਾਹਨ ਸਿੰਘ ਨਾਭਾ ਰਚਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦੱਬ ਕੇ ਨਸ਼ਟ ਕਰਨ ਦੇ ਮਾਮਲੇ ਵਿਚ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਐਫ਼. ਆਰ. ਆਈ. ਨੰਬਰ 0139 ਬੀ. ਐਸ. ਐਨ. 2023 ਕਾਨੂੰਨ ਦੀ ਧਾਰਾ 298 ਤਹਿਤ ਦਰਜ ਕੀਤੀ ਗਈ ਹੈ। ਇਹ ਮਾਮਲਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰ ਸਿੰਘ ਅਤੇ ਇੰਚਾਰਜ ਪਬਲਿਕਸ਼ਨ ਬਿਊਰੋ ਡਾ. ਹਰਜਿੰਦਰ ਸਿੰਘ ਕਾਲੜਾ ਦੇ ਵਿਰੁੱਧ ਮਨਵਿੰਦਰ ਸਿੰਘ ਅਤੇ ਹੋਰਨਾਂ ਵਲੋਂ ਕੀਤੀ ਗਈ ਸ਼ਿਕਾਇਤ ਦੇ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਪਰੋਕਤ ਤੋਂ ਇਲਾਵਾ ਮਹਾਨ ਕੋਸ਼ ਨੂੰ ਨਸ਼ਟ ਕਰਨ ਲਈ ਬਣਾਈ ਗਈ ਕਮੇਟੀ ਦੇ ਮੈਂਬਰ ਵੀ ਇਸ ਸਭ ਕੁਝ ਲਈ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਦੇ ਖਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਜ਼ਿਕਰ ਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਸਮੇਂ ਵਿਚ ਵੱਡੀ ਗਿਣਤੀ ਵਿਚ ਗੁਰੂਸ਼ਬਦ ਰਤਨਾਕਰ ਮਹਾਨ ਕੋਸ਼ ਛਾਪਿਆ ਗਿਆ। ਇਸ ਵਿਚ ਹੋਈਆਂ ਗਲਤੀਆਂ ਕਾਰਨ ਸਿੱਖ ਵਿਦਵਾਨਾਂ ਅਤੇ ਹੋਰਨਾਂ ਵਲੋਂ ਇਸ ’ਤੇ ਇਤਰਾਜ਼ ਜਤਾਏ ਗਏ, ਜਿਸ ਉਪਰੰਤ ਇਕ ਜਾਂਚ ਕਮੇਟੀ ਦੀਆਂ ਸਿਫਾਰਸ਼ਾਂ ਉਪਰੰਤ ਇਸ ਨੂੰ ਨਸ਼ਟ ਕੀਤੇ ਜਾਣ ਦਾ ਫ਼ੈਸਲਾ ਹੋਇਆ ਸੀ। ਪਰ ਪੰਜਾਬੀ ਯੂਨੀਵਰਸਿਟੀ ਵਲੋਂ ਬੀਤੇ ਕੱਲ੍ਹ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦਬਾਏ ਜਾਣ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਵਿਦਿਆਰਥੀ ਆਗੂਆਂ ਵਲੋਂ ਇਤਰਾਜ ਜਤਾਈ ਗਏ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਡਿਫੈਂਸ ਬੰਨ੍ਹ ਟੁੱਟਣ ਨਾਲ ਜੀ.ਸੀ.ਪੀ ਇਲਾਕੇ ’ਚ ਭਰਿਆ ਪਾਣੀ, ਰੀਟਰੀਟ ਸੈਰੇਮਨੀ ਹੋਵੇਗੀ ਪ੍ਰਭਾਵਿਤ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਸੁਨੀਲ ਜਾਖੜ ਅਜਨਾਲਾ ਨਾਲ ਪੁੱਜੇ
Ad Position 24