ਬਰਨਾਲਾ, 29 ਅਗਸਤ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ 'ਚ ਡੇਂਗੂ, ਮਲੇਰੀਆ ਤੋਂ ਬਚਾਅ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ 'ਚ ਮੀਂਹ ਦਾ ਪਾਣੀ ਗਲੀਆਂ ਨਾਲੀਆਂ ਵਿਚ ਇਕੱਠਾ ਹੋਣ ਕਾਰਨ ਅਤੇ ਘਰ੍ਹਾਂ, ਦੁਕਾਨਾਂ, ਹੋਰ ਥਾਵਾਂ 'ਤੇ ਗਮਲੇ, ਕੂਲਰ, ਟਾਇਰ, ਘੜੇ, ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿਚ ਜ਼ਿਆਦਾ ਦਿਨ ਖੜ੍ਹ ਜਾਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ, ਜਿਸ ਕਾਰਨ ਡੇਂਗੂ, ਮਲੇਰੀਆ ਫੈਲਦਾ ਹੈ। ਮਲੇਰੀਆ ਡੇਂਗੂ ਤੋਂ ਬਚਾਅ ਲਈ ਖੜ੍ਹੇ ਪਾਣੀ ਦੇ ਸੋਮੇ ਨਸ਼ਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫ਼ਤੇ 'ਚ ਇਕ ਦਿਨ ਸਿਹਤ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇ ਫਰਾਈ ਡੇ) ਵਜੋਂ ਮਨਾ ਕੇ ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣਾ ਚਾਹੀਦਾ ਹੈ ਅਤੇ ਦੱਸਿਆ ਕਿ ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਾਸ ਪੇਸ਼ੀਆਂ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮੂੰਹ ਵਿਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਬਰਨਾਲਾ ਸ਼ਹਿਰ 'ਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫੌਜੀ ਬਸਤੀ, ਮੋਰਾਂ ਵਾਲੀ ਗਲੀ, ਅਕਾਲਗੜ੍ਹ ਬਸਤੀ ਅਤੇ ਸਲੱਮ ਏਰੀਏ 'ਚ ਲਾਰਵਾ ਚੈੱਕ ਕੀਤਾ ਗਿਆ, ਜਿਸ ਜਗ੍ਹਾ 'ਤੇ ਲਾਰਵਾ ਮਿਲਿਆ ਤਾਂ ਤੁਰੰਤ ਲਾਰਵੀਸਾਈਡ ਦਾ ਸਪਰੇਅ ਕਰਵਾ ਕੇ ਨਸ਼ਟ ਕਰਵਾ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਸਿਹਤ ਵਿਭਾਗ ਵਲੋਂ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ 'ਚ ਕੀਤੀਆਂ ਡੇਂਗੂ, ਮਲੇਰੀਆ ਤੋਂ ਬਚਾਅ ਲਈ ਗਤੀਵਿਧੀਆਂ
ਬਰਨਾਲਾ, 29 ਅਗਸਤ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ 'ਚ ਡੇਂਗੂ...
ਅਜੀਤ ਡੈਸਕ
29-08-2025