05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਸ਼੍ਰੋਮਣੀ ਅਕਾਲੀ ਦਲ ਵਲੋਂ ਹਰਬੰਸ ਬਡਾਲੀ, ਹਰਿੰਦਰ ਦੀਵਾ, ਰਾਕੇਸ਼ ਸਾਹੀ, ਬਿੰਦਾ ਮਾਜਰੀ ਹਲਕਾ ਅਮਲੋਹ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਨਿਯੁਕਤ

ਅਮਲੋਹ, 29 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦੇ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਅਮਲੋਹ, 29 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਅਮਲੋਹ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਤਹਿਤ ਜਥੇਦਾਰ ਹਰਬੰਸ ਸਿੰਘ ਬਡਾਲੀ ਨੂੰ ਸਰਕਲ ਦਿਹਾਤੀ ਅਮਲੋਹ ਦਾ ਪ੍ਰਧਾਨ, ਹਰਵਿੰਦਰ ਸਿੰਘ ਬਿੰਦਾ ਮਾਜਰੀ ਸਰਕਲ ਪ੍ਰਧਾਨ ਸਲਾਣਾ ਦਿਹਾਤੀ, ਜਥੇਦਾਰ ਹਰਿੰਦਰ ਸਿੰਘ ਦੀਵਾ ਸਰਕਲ ਪ੍ਰਧਾਨ ਬੁੱਗਾ ਕਲਾਂ ਦਿਹਾਤੀ, ਰਾਕੇਸ਼ ਕੁਮਾਰ ਸਾਹੀ ਸਰਕਲ ਪ੍ਰਧਾਨ ਅਮਲੋਹ ਸ਼ਹਿਰੀ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਦਾ ਹਲਕਾ ਅਮਲੋਹ ਦੇ ਅਕਾਲੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ, ਉਥੇ ਹੀ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਇਨ੍ਹਾਂ ਆਗੂਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਨਵ-ਨਿਯੁਕਤ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਆਗੂਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਸਾਂਸਦ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਸਬ-ਡਵੀਜ਼ਨ 'ਚੋਂ ਗੁਜ਼ਰਦੇ ਘੱਗਰ ਦੇ ਵਧਦੇ ਪਾਣੀ ਨੇ ਕਿਸਾਨਾਂ ਦੀ ਚਿੰਤਾ ਵਧਾਈ
Ad Position 24