ਗੁਰੂ ਹਰ ਸਹਾਏ, 29 ਅਗਸਤ (ਕਪਿਲ ਕੰਧਾਰੀ)-ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰ ਸਾਂਝਾ ਮੋਰਚਾ ਪੰਜਾਬ ਏਟਕ ਗਰੁੱਪ ਵਲੋਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ ਅਤੇ ਪਿਛਲੇ ਪੰਜ ਦਿਨਾਂ ਤੋਂ ਧਰਨਾ ਲਗਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਪ੍ਰਧਾਨ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾਂ ਸਰਕਾਰ ਵੱਲ ਲਟਕਦੀਆਂ ਆ ਰਹੀਆਂ ਹਨ ਤੇ ਇਨ੍ਹਾਂ ਮੰਗਾਂ ਦੇ ਸਬੰਧ ਵਿਚ ਉਨ੍ਹਾਂ ਦੀ ਯੂਨੀਅਨ ਦੇ ਆਗੂ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਸਰਕਾਰ ਲਗਾਤਾਰ ਲਾਰੇ ਉਤੇ ਲਾਰੇ ਲਗਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਮੰਗਾਂ ਨਾ ਮੰਨੀਆਂ ਤਾਂ 31 ਨੂੰ ਸੰਗਰੂਰ 'ਚ ਕੀਤੀ ਜਾਵੇਗੀ ਰੋਸ ਰੈਲੀ
ਗੁਰੂ ਹਰ ਸਹਾਏ, 29 ਅਗਸਤ (ਕਪਿਲ ਕੰਧਾਰੀ)-ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰ ਸਾਂਝਾ ਮੋਰਚਾ...
ਅਜੀਤ ਡੈਸਕ
29-08-2025