05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਬਾਰਿਸ਼ ਨਾਲ ਢਹਿ-ਢੇਰੀ ਹੋਏ ਘਰਾਂ ਦੇ ਮੁਆਵਜ਼ੇ ਲਈ ਮਜ਼ਦੂਰਾਂ ਵਲੋਂ ਬੀ. ਡੀ. ਪੀ. ਓ. ਦਫਤਰ ਮੂਹਰੇ ਪ੍ਰਦਰਸ਼ਨ

ਮਹਿਲ ਕਲਾਂ, 29 ਅਗਸਤ (ਅਵਤਾਰ ਸਿੰਘ ਅਣਖੀ)-ਭਾਈ ਲਾਲੋ ਪੰਜਾਬੀ ਮੰਚ, ਪੰਜਾਬ, ਮਜ਼ਦੂਰ ਜਥੇਬੰਦੀਆਂ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਮਹਿਲ ਕਲਾਂ, 29 ਅਗਸਤ (ਅਵਤਾਰ ਸਿੰਘ ਅਣਖੀ)-ਭਾਈ ਲਾਲੋ ਪੰਜਾਬੀ ਮੰਚ, ਪੰਜਾਬ, ਮਜ਼ਦੂਰ ਜਥੇਬੰਦੀਆਂ ਵਲੋਂ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂ ਹਰਜੀਤ ਖਿਆਲੀ ਨੇ ਕਿਹਾ ਕਿ ਇਲਾਕਾ ਮਹਿਲ ਕਲਾਂ ਦੇ ਪਿੰਡਾਂ 'ਚ ਮੀਂਹ ਕਾਰਨ ਨੁਕਸਾਨੇ ਗਏ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਬੁਰੀ ਤਰ੍ਹਾਂ ਪਾੜ ਜਾਣ ਕਰਕੇ ਮਜ਼ਦੂਰ ਪਰਿਵਾਰ ਪਿੰਡਾਂ, ਧਰਮਸ਼ਾਲਾਵਾਂ 'ਚ ਦਿਨ ਕੱਟੀ ਕਰਨ ਲਈ ਬੇਵੱਸ ਹਨ ਪਰ ਸਰਕਾਰ ਦੇ ਅਧਿਕਾਰੀ ਜ਼ਮੀਨੀ ਪੱਧਰ ਉਤੇ ਠੋਸ ਹੱਲ ਕਰਨ ਦੀ ਬਜਾਏ ਕਾਗਜ਼ਾਂ ਤਕ ਸੀਮਤ ਹਨ। ਮਜ਼ਦੂਰਾਂ ਨੂੰ ਫਾਰਮ ਭਰਨ ਦਾ ਝਾਂਸਾ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਜਦਕਿ ਅੱਜ ਪੀੜਤ ਮਜ਼ਦੂਰਾਂ ਨੂੰ ਯੋਗ ਮੁਆਵਜ਼ੇ ਦੀ ਤੁਰੰਤ ਲੋੜ ਹੈ।

ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਡਿੱਗੇ ਹੋਏ ਘਰਾਂ ਦਾ ਮੁਆਵਜ਼ਾ ਘੱਟੋ-ਘੱਟ ਢਾਈ ਲੱਖ, ਚੋਅ ਰਹੀਆਂ ਛੱਤਾਂ ਲਈ ਡੇਢ ਲੱਖ ਰੁਪਏ, ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 60 ਹਜ਼ਾਰ ਰੁਪਏ ਮੁਆਵਜ਼ਾ ਦੇਣ, ਮਨਰੇਗਾ ਮਜ਼ਦੂਰਾਂ ਦੀ ਬਕਾਇਆ ਰਾਸ਼ੀ ਛੇਤੀ ਭੇਜਣ ਅਤੇ ਮਨਰੇਗਾ ਮਜ਼ਦੂਰਾਂ ਦੇ ਰੁਕੇ ਹੋਏ ਕੰਮ ਜਲਦ ਸ਼ੁਰੂ ਕਰਵਾਉਣ ਆਦਿ ਮੰਗਾਂ ਨੂੰ ਪਹਿਲ ਦੇ ਆਧਾਰ ਉਤੇ ਲਾਗੂ ਕਰਵਾਉਣ ਲਈ ਮਜ਼ਦੂਰਾਂ ਨੇ ਇਕੱਠੇ ਹੋ ਕੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਦੌਰਾਨ ਐਸ. ਐਚ. ਓ. ਸ਼ੇਰਵਿੰਦਰ ਸਿੰਘ ਔਲਖ ਨੇ ਮਜ਼ਦੂਰਾਂ ਤੋਂ ਮੰਗ-ਪੱਤਰ ਪ੍ਰਾਪਤ ਕਰਕੇ ਭਰੋਸਾ ਦਿੱਤਾ ਕਿ ਇਸ ਨੂੰ ਉੱਚ ਅਧਿਕਾਰੀਆਂ ਤੱਕ ਛੇਤੀ ਪਹੁੰਚਦਾ ਕਰ ਦਿੱਤਾ ਜਾਵੇਗਾ। ਮਜ਼ਦੂਰ ਆਗੂਆਂ ਨੇ ਸਪੱਸ਼ਟ ਕਿਹਾ ਕਿ ਜੇਕਰ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਅਗਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ 'ਚ ਐਸ.ਐਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਪਹੁੰਚਾਈ ਅਗਲੀ ਖ਼ਬਰ ਮੰਗਾਂ ਨਾ ਮੰਨੀਆਂ ਤਾਂ 31 ਨੂੰ ਸੰਗਰੂਰ 'ਚ ਕੀਤੀ ਜਾਵੇਗੀ ਰੋਸ ਰੈਲੀ
Ad Position 24