06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਜਦੋਂ ਤੱਕ 2 ਦਸੰਬਰ ਦੇ ਫੈਸਲੇ ਤੋਂ ਬਾਅਦ ਹੋਈਆਂ ਗਲਤੀਆਂ ਲਈ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਕੋਈ ਗੱਲਬਾਤ ਨਹੀਂ - ਗਿਆਨੀ ਹਰਪ੍ਰੀਤ ਸਿੰਘ

ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)-ਜਦੋਂ ਤੱਕ ਬਾਦਲ ਦਲ ਵਾਲੇ 2 ਦਸੰਬਰ ਦੇ ਫੈਸਲੇ ਤੋਂ ਬਾਅਦ ਹੋਈਆਂ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)-ਜਦੋਂ ਤੱਕ ਬਾਦਲ ਦਲ ਵਾਲੇ 2 ਦਸੰਬਰ ਦੇ ਫੈਸਲੇ ਤੋਂ ਬਾਅਦ ਹੋਈਆਂ ਗਲਤੀਆਂ ਲਈ ਪੰਥ ਤੇ ਪੰਜਾਬ ਤੋਂ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਕੋਈ ਵੀ ਗੱਲਬਾਤ ਨਹੀਂ ਹੋ ਸਕਦੀ। ਅਸੀਂ ਵੀ ਚਾਹੁੰਦੇ ਹਾਂ ਕਿ ਸਾਰੇ ਇਕ ਹੋਈਏ ਤੇ ਇਕੱਠੇ ਹੋ ਕੇ ਪੰਜਾਬ ਦੀ ਲੜਾਈ ਲੜੀਏ। ਇਹ ਪ੍ਰਗਟਾਵਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਥੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕੇਂਦਰ ’ਚ ਭਾਜਪਾ ਦੀ ਸਰਕਾਰ ਦੇ ਭਾਈਵਾਲ ਹੁੰਦਿਆਂ ਨਾ ਪੰਜਾਬ ਦਾ ਕੁਝ ਕੀਤਾ ਤੇ ਨਾ ਪੰਥ ਦਾ ਕੁਝ ਕੀਤਾ, ਉਨ੍ਹਾਂ ਤੋਂ ਵਰਕਰਾਂ ਨੂੰ ਜਿੰਨੀ ਛੇਤੀ ਹੋ ਸਕੇ ਖਹਿੜਾ ਛੁਡਾ ਲੈਣਾ ਚਾਹੀਦਾ ਹੈ ਤਾਂ ਹੀ ਅਸੀਂ ਮਜ਼ਬੂਤ ਹੋਵਾਂਗੇ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕੁਝ ਵਿਧਾਇਕ ਅਤੇ ਬਾਦਲ ਦਲ ਦੇ ਕਈ ਆਗੂ ਸਾਡੇ ਨਾਲ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੱਦਿਆਂ ’ਤੇ ਆਧਾਰਿਤ ਲੜਾਈ ਲੜੇਗਾ। ਅਸੀਂ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਰੌਸ਼ਨੀ ਵਿਚ ਵਿਜ਼ਨ ਡਾਕੂਮੈਂਟ ਬਣਾ ਰਹੇ ਹਾਂ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਪੰਜਾਬ ਪੀਸਿਆ ਹੀ ਗਿਆ ਹੈ। ਪੰਜਾਬ ਆਰਥਿਕ ਤੌਰ ’ਤੇ ਬਰਬਾਦ ਹੋ ਗਿਆ। ਸਮਾਜਿਕ ਤੌਰ ’ਤੇ ਭਾਈਚਾਰਕ ਤ੍ਰੇੜਾਂ ਫਿਰਕਾਪ੍ਰਸਤ ਰਾਜਨੀਤੀ ਨਾਲ ਪੈ ਗਈਆਂ ਹਨ। ਪੰਜਾਬ ਧਾਰਮਿਕ ਤੌਰ ’ਤੇ ਵੀ ਅਵਾਜ਼ਾਰ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਬੜੀ ਦੁਖਦ ਗੱਲ ਹੈ ਕਿ ਇਕ ਪਾਸੇ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਤੇ ਦੂਜੇ ਪਾਸੇ ਭਾਖੜਾ ਮੈਨੇਜਮੈਂਟ ਬੋਰਡ ਅਤੇ ਨੰਗਲ ਡੈਮ ਦੀ ਸੁਰੱਖਿਆ ਦਾ ਜ਼ਿੰਮਾ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਵੰਡ ਵੇਲੇ ਪੰਜਾਬ ਨਾਲ ਵਿਤਕਰਾ ਹੁੰਦਾ ਹੈ ਤੇ ਹੁਣ ਹੜ੍ਹਾਂ ਦੀ ਮਾਰ ਪੰਜਾਬ ਹੀ ਝੱਲ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਆਰਮੀ ਮੁਖੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੇ, ਹੋਇਆ ਨਿੱਘਾ ਸਵਾਗਤ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ 'ਚ ਐਸ.ਐਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਪਹੁੰਚਾਈ
Ad Position 24