06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਰਜ਼ੀ ਬੰਨ੍ਹ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ, 29 ਅਗਸਤ (ਥਿੰਦ)-ਗੋਇੰਦਵਾਲ ਸਾਹਿਬ ਵਾਲੇ ਪੁਲ ਤੋਂ ਦਿੱਲੀ ਅੰਮ੍ਰਿਤਸਰ ਐਕਸਪ੍ਰੈਸ ਵੇਅ ਤੱਕ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਸੁਲਤਾਨਪੁਰ ਲੋਧੀ, 29 ਅਗਸਤ (ਥਿੰਦ)-ਗੋਇੰਦਵਾਲ ਸਾਹਿਬ ਵਾਲੇ ਪੁਲ ਤੋਂ ਦਿੱਲੀ ਅੰਮ੍ਰਿਤਸਰ ਐਕਸਪ੍ਰੈਸ ਵੇਅ ਤੱਕ ਬਣਾਏ ਗਏ ਆਰਜ਼ੀ ਬੰਨ੍ਹ ਨੂੰ ਬਚਾਉਣ ਲਈ ਇਲਾਕੇ ਭਰ ਦੇ ਕਿਸਾਨਾਂ ਵਲੋਂ ਸੰਤ ਬਾਬਾ ਜੈ ਸਿੰਘ ਮਹਿਮਦਵਾਲ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਕਾਰ ਸੇਵਾ ਵਿਚ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਸ਼ਾਮਿਲ ਹੋਏ ਤੇ ਸੰਗਤਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਸੰਤ ਬਾਬਾ ਜੈ ਸਿੰਘ ਨੇ ਦੱਸਿਆ ਕਿ ਬੰਨ੍ਹ ਬਹੁਤ ਹੀ ਨਾਜ਼ੁਕ ਸਥਿਤੀ ਵਿਚ ਸੀ ਪਰ ਇਲਾਕੇ ਦੀ ਸੰਗਤ ਨੇ 40000 ਦੇ ਕਰੀਬ ਮਿੱਟੀ ਦੇ ਬੋਰੇ ਭਰ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਹੈ। ਇਸ ਦੌਰਾਨ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ 8 ਕਿਲੋਮੀਟਰ ਲੰਬੇ ਬੰਨ੍ਹ ਨਾਲ ਲਗਭਗ 7000 ਏਕੜ ਝੋਨੇ ਦੀ ਫਸਲ ਡੁੱਬਣੋਂ ਬਚੀ ਹੋਈ ਹੈ। ਉਨ੍ਹਾਂ ਨੇ ਬੰਨ੍ਹ ਉਤੇ ਚੱਲ ਰਹੀ ਸੇਵਾ ਵਿਚ ਵੀ ਯੋਗਦਾਨ ਪਾਇਆ। ਇਸ ਮੌਕੇ ਨੰਬਰਦਾਰ ਮੰਗਲ ਸਿੰਘ ਭੱਟੀ, ਕਿਸਾਨ ਆਗੂ ਰਘਬੀਰ ਸਿੰਘ, ਸੁਖਚੈਨ ਸਿੰਘ ਬੱਧਨ, ਰਸ਼ਪਾਲ ਸਿੰਘ ਵੜੈਚ, ਸੁਖਦੇਵ ਸਿੰਘ ਬੂਲਪੁਰ, ਰਾਜੂ ਬੂਲਪੁਰ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਆਈ 2 ਪੈਕੇਟ ਹੈਰੋਇਨ ਬੀ.ਐਸ.ਐਫ. ਨੇ ਪੁਲਿਸ ਨੂੰ ਸੌਂਪੀ ਅਗਲੀ ਖ਼ਬਰ ਬੀ.ਐਸ.ਐਫ. ਨੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
Ad Position 24