07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਹਿਮਾਚਲ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ, 900 ਤੋਂ ਵੱਧ ਸੜਕਾਂ ਬੰਦ

ਸ਼ਿਮਲਾ, 29 ਅਗਸਤ - ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਭਾਰੀ ਮੀਂਹ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰਾਜ ਦੇ ਕਈ ਜ਼ਿਲ੍ਹਿਆਂ ਵਿਚ ਸੜਕਾਂ , ਬਿਜਲੀ, ਪੀਣ ਵਾਲੇ ਪਾਣੀ ਅਤੇ ਸੰਚਾਰ ਸਪਲਾਈ ਬੁਰੀ ...

Ad Position 21
repet_subhas-goyals [Copy P29]
ਅਜੀਤ ਡੈਸਕ 29-08-2025

ਸ਼ਿਮਲਾ, 29 ਅਗਸਤ - ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਭਾਰੀ ਮੀਂਹ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰਾਜ ਦੇ ਕਈ ਜ਼ਿਲ੍ਹਿਆਂ ਵਿਚ ਸੜਕਾਂ , ਬਿਜਲੀ, ਪੀਣ ਵਾਲੇ ਪਾਣੀ ਅਤੇ ਸੰਚਾਰ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨ ਹੋ ਰਿਹਾ ਹੈ ਅਤੇ 900 ਤੋਂ ਵੱਧ ਸੜਕਾਂ ਬੰਦ ਹਨ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।


ਸੜਕਾਂ, ਟ੍ਰਾਂਸਫਾਰਮਰ ਅਤੇ ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਠੱਪ ਹਨ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਸ਼ੁੱਕਰਵਾਰ ਸ਼ਾਮ ਤੱਕ ਦੋ ਰਾਸ਼ਟਰੀ ਰਾਜਮਾਰਗ ਅਤੇ 914 ਸੜਕਾਂ ਬੰਦ ਰਹੀਆਂ। ਇਸ ਤੋਂ ਇਲਾਵਾ, 925 ਬਿਜਲੀ ਟ੍ਰਾਂਸਫਾਰਮਰ ਅਤੇ 266 ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਠੱਪ ਹਨ। ਸਭ ਤੋਂ ਵੱਧ ਨੁਕਸਾਨ ਚੰਬਾ ਜ਼ਿਲ੍ਹੇ ਵਿਚ ਹੋਇਆ ਹੈ ਜਿੱਥੇ 265 ਸੜਕਾਂ ਬੰਦ ਹੋ ਗਈਆਂ ਹਨ ਅਤੇ 395 ਟ੍ਰਾਂਸਫਾਰਮਰ ਨੁਕਸਾਨੇ ਗਏ ਹਨ। ਮੰਡੀ ਵਿਚ 222 ਸੜਕਾਂ, ਕੁੱਲੂ ਵਿਚ 160, ਸਿਰਮੌਰ ਵਿਚ 96 ਅਤੇ ਕਾਂਗੜਾ ਵਿਚ 60 ਸੜਕਾਂ ਬੰਦ ਹਨ।

Ad Position 22
No active advertisement
ਪਿਛਲੀ ਖ਼ਬਰ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਭਾਰਤ ਆਉਣਗੇ, ਕਈ ਸਮਝੌਤਿਆਂ 'ਤੇ ਦਸਤਖ਼ਤ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਪਿੰਡ ਪੰਚਾਇਤ ਨੰਦੀ 'ਚ ਵੱਡੇ ਪੱਧਰ 'ਤੇ ਜ਼ਮੀਨ ਖਿਸਕੀ, ਜਾਨ-ਮਾਲ ਦਾ ਰਿਹਾ ਬਚਾਅ
Ad Position 24