07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਬਲੜਵਾਲ ਵਿਖੇ ਪਏ ਪਾੜ ਨੂੰ ਪੂਰਨ ਲਈ ਰਾਤ ਭਰ ਰਹੇ ਡਟੇ

ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਸਰਹੱਦੀ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਸਰਹੱਦੀ ਹਲਕਾ ਅਜਨਾਲਾ ਅੰਦਰ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਸੇਵਾ ਕਾਰਜ ਨਿਭਾਉਣ ਵਾਲੇ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਬਲੜ੍ਹਵਾਲ ਵਿਖੇ ਨਹਿਰ ਵਿਚ ਪਏ ਪਾੜ ਨੂੰ ਪੂਰਨ ਲਈ ਆਪਣੇ ਹਲਕੇ ਦੇ ਲੋਕਾਂ ਨਾਲ ਰਾਤ ਭਰ ਨਹਿਰ ਉਤੇ ਡਟੇ ਰਹੇ I ਵਿਧਾਇਕ ਸ. ਧਾਲੀਵਾਲ ਸਾਰੀ ਰਾਤ ਨਹਿਰ ਨੂੰ ਠੀਕ ਕਰਨ ਲਈ ਲੋਕਾਂ ਦੀ ਮਦਦ ਕਰਦੇ ਰਹੇ। ਭਾਵੇਂ ਕਿ ਰਾਤ 2 ਵਜੇ ਤੋਂ ਬਾਅਦ ਲੋਕਾਂ ਵਲੋਂ ਲਏ ਫੈਸਲੇ ਅਨੁਸਾਰ ਨਹਿਰ ਦੇ ਪਾੜ ਨੂੰ ਪੂਰਨ ਦਾ ਕੰਮ ਰੋਕ ਦਿੱਤਾ ਗਿਆ ਸੀ ਪਰ ਦਿਨ ਚੜ੍ਹਦਿਆਂ ਹੀ ਇਹ ਕਾਰਜ ਮੁੜ ਸ਼ੁਰੂ ਕੀਤੇ ਜਾ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਭੇਜਿਆ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24