08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ’ਚ ਸਜਾਇਆ ਨਗਰ ਕੀਰਤਨ

ਬਟਾਲਾ, (ਗੁਰਦਾਸਪੁਰ), 30 ਅਗਸਤ (ਸਤਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੂਰਬ ਬਟਾਲਾ ਵਿਖੇ ਪੂਰੇ ਜਾਹੋ ਜਲਾਲ ਨਾਲ....

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

 ਬਟਾਲਾ, (ਗੁਰਦਾਸਪੁਰ), 30 ਅਗਸਤ (ਸਤਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੂਰਬ ਬਟਾਲਾ ਵਿਖੇ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਅੱਜ ਇਸ ਸੰਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਨਗਰ ਕੀਰਤਨ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਵੱਖ-ਵੱਖ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਪਾਲਕੀ ਸਾਹਿਬ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਥਾਂ ਥਾਂ ਤੇ ਸੰਗਤਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਦੀ ਮਾਰ, ਪਿੰਡ ਮਰੜ ਲਈ ਬਣਿਆ ਵੱਡਾ ਖ਼ਤਰਾ ਅਗਲੀ ਖ਼ਬਰ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਜਲਦ ਹੈਲਪਲਾਈਨ ਨੰਬਰ ਕਰੇ ਜਾਰੀ - ਬੀਬਾ ਹਰਸਿਮਰਤ ਕੌਰ ਬਾਦਲ
Ad Position 24