22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 30 ਅਗਸਤ (ਹੀਰਾ ਸਿੰਘ ਮਾਂਗਟ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਦਰਬਾਰ....

Ad Position 21
No active advertisement
ਅਜੀਤ ਡੈਸਕ 30-08-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 30 ਅਗਸਤ (ਹੀਰਾ ਸਿੰਘ ਮਾਂਗਟ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿਥੇ ਉਨ੍ਹਾਂ ਵਲੋਂ ਡੇਰਾ ਬਾਬਾ ਨਾਨਕ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਹਰ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪੀੜਤ ਲੋਕਾਂ ਦੀ ਥੋੜੀ ਜਿਹੀ ਸਹਾਇਤਾ ਕਰਦਿਆਂ ਹੋਇਆਂ ਰਾਤ ਸਮੱਗਰੀ ਰਵਾਨਾ ਕੀਤੀ ਗਈ ਹੈ, ਜਿਸ ਵਿਚ 30 ਕੁਇੰਟਲ ਦਾਲ, 150 ਕੁਇੰਟਲ ਆਟਾ ਤੇ 5000 ਪੇਟੀ ਪਾਣੀ ਦੀ ਰਵਾਨਾ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਟੀਮ ਵਲੋਂ ਇਹ ਰਾਹਤ ਸਮੱਗਰੀ ਵੱਖ ਵੱਖ ਪਿੰਡਾਂ ਦੇ ਹਰ ਪੀੜਤ ਲੋਕਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਮੈਨੇਜਰ ਸਤਨਾਮ ਸਿੰਘ ਗੋਸਲ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਅਤੇ ਐਸ.ਜੀ.ਪੀ.ਸੀ. ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਰਾਜੂ ਪੁਲਿਸ ਨੂੰ ਗ੍ਰਿਫਤਾਰ ਕੀਤੇ ਜਾਣ ਉਪਰੰਤ ਕੀਤਾ ਰਿਹਾਅ ਅਗਲੀ ਖ਼ਬਰ ਬਿਆਸ ਦਰਿਆ ਦੀ ਮਾਰ, ਪਿੰਡ ਮਰੜ ਲਈ ਬਣਿਆ ਵੱਡਾ ਖ਼ਤਰਾ
Ad Position 24