08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸੋਮਵਾਰ ਨੂੰ ਹੋਵੇਗਾ ਫ਼ੈਸਲਾ

ਐੱਸ. ਏ. ਐੱਸ. ਨਗਰ, 30 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਅੱਜ ਮੁਹਾਲੀ....

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਐੱਸ. ਏ. ਐੱਸ. ਨਗਰ, 30 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਅੱਜ ਮੁਹਾਲੀ ਅਦਾਲਤ ਵਿਖੇ ਸੁਣਵਾਈ ਹੋਈ। ਇਸ ਮੌਕੇ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ-ਆਪਣੀਆਂ ਅੰਤਿਮ ਦਲੀਲਾਂ ਅਦਾਲਤ ਅੱਗੇ ਰੱਖਿਆ। ਹਾਲਾਂਕਿ ਪਿਛਲੀ ਸੁਣਵਾਈ ਮੌਕੇ ਬਚਾਅ ਧਿਰ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਏ. ਡੀ. ਜੀ. ਪੀ. ਜੇਲ੍ਹਾਂ ਦੀ ਰਿਪੋਰਟ ਵਿਚੋਂ ਬਿਕਰਮ ਸਿੰਘ ਮਜੀਠੀਆ ਸੰਬੰਧੀ ਸੀਲਬੰਦ ਰਿਪੋਰਟ ਦੀ ਕਾਪੀ ਸਪਲਾਈ ਕਰਨ ਦਲੀਲ ਰੱਖੀ ਸੀ, ਜਿਸ ’ਤੇ ਸਰਕਾਰੀ ਧਿਰ ਵਲੋਂ ਇਤਰਾਜ਼ ਜਤਾਇਆ ਗਿਆ ਸੀ। ਅੱਜ ਬਾਅਦ ਦੁਪਹਿਰ ਹੋਈ ਸੁਣਵਾਈ ਉਪਰੰਤ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਦਲੀਲਾਂ ਸੁਣਨ ਉਪਰੰਤ ਬੈਰਕ ਬਦਲੀ ਅਰਜ਼ੀ ’ਤੇ ਫੈਸਲੇ ਨੂੰ ਰਾਖਵਾਂ ਰੱਖ ਲਿਆ ਹੈ। 1 ਸਤੰਬਰ ਨੂੰ ਅਦਾਲਤ ਵਲੋਂ ਉਕਤ ਮਾਮਲੇ ’ਤੇ ਫ਼ੈਸਲਾ ਸੁਣਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਇਕ ਦੁਕਾਨ ’ਤੇ ਚਲੀਆਂ ਗੋਲੀਆਂ ਅਗਲੀ ਖ਼ਬਰ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ- ਵੱਖ ਵੱਖ ਸ਼ਖ਼ਸੀਅਤਾਂ ਪੁੱਜਣੀਆਂ ਸ਼ੁਰੂ
Ad Position 24