09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੁੱਜੇ ਸ. ਸੁਖਬੀਰ ਸਿੰਘ ਬਾਦਲ

ਫ਼ਾਜ਼ਿਲਕਾ, 30 ਅਗਸਤ (ਬਲਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਫਾਜ਼ਿਲਕਾ ਦੇ ਹੜ੍ਹ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਫ਼ਾਜ਼ਿਲਕਾ, 30 ਅਗਸਤ (ਬਲਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚੇ। ਉਨ੍ਹਾਂ ਵਲੋਂ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਚ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਹੋਏ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਉਥੋਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਨਾਲ ਪਸ਼ੂਆਂ ਲਈ ਹਰਾ ਚਾਰਾ ਲਿਆਂਦਾ ਗਿਆ ਹੈ ਅਤੇ ਕੱਲ੍ਹ ਪਿੰਡ ਵਾਸੀਆਂ ਲਈ ਰਾਸ਼ਨ ਵੀ ਪਹੁੰਚ ਜਾਵੇਗਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਤੁਰੰਤ ਪਾਣੀ ਦੀ ਮਾਰ ਹੇਠ ਆਏ ਇਨ੍ਹਾਂ ਪਿੰਡਾਂ ਦੇ ਲੋਕਾਂ ਲਈ ਰਾਸ਼ਨ ਸਮੱਗਰੀ, ਪਸ਼ੂਆਂ ਲਈ ਹਰਾ ਚਾਰਾ ਤੇ ਹੋਰ ਲੋੜੀਂਦੇ ਸਾਮਾਨ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਵਲੋਂ ਬੈਂਕ ਤੋਂ ਜੋ ਕਰਜ਼ਾ ਲਿਆ ਗਿਆ ਹੈ, ਉਹ ਵਿਆਜ ਮੁਆਫ ਕੀਤਾ ਜਾਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਖਰਾਬ ਹੋਈ ਫਸਲ ਦਾ ਘੱਟੋ-ਘੱਟ 40 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੋ ਹੜ੍ਹਾਂ ਦੇ ਹਾਲਾਤ ਬਣੇ ਹੋਏ ਹਨ, ਉਸ ਦਾ ਕਾਰਨ ਸੇਮ ਨਾਲਿਆਂ ਅਤੇ ਦਰਿਆਵਾਂ ਵਿਚ ਸਮਾਂ ਰਹਿੰਦਿਆਂ ਸਹੀ ਢੰਗ ਨਾਲ ਸਫਾਈ ਦਾ ਨਾ ਹੋਣਾ ਹੈ। ਉਨ੍ਹਾਂ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਬੀਤੇ ਚਾਰ ਸਾਲਾਂ ਵਿਚ ਪੰਜਾਬ ਸਰਕਾਰ ਵਲੋਂ ਦਰਿਆਵਾਂ ਦੇ ਪ੍ਰਬੰਧਾਂ ਨੂੰ ਲੈ ਕੇ ਇਕ ਵੀ ਮੀਟਿੰਗ ਨਹੀਂ ਸੱਦੀ ਗਈ। ਇਸ ਮੌਕੇ ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਸਤਿੰਦਰਜੀਤ ਸਿੰਘ ਮੰਟਾ, ਨਿਰਭੈ ਸਿੰਘ ਥੇਹਕਲੰਦਰ, ਪਰਮਜੀਤ ਸਿੰਘ ਵੈਰੜ, ਗੁਰਚਰਨ ਸਿੰਘ ਖੋਸਾ, ਗੁਰਮੀਤ ਸਿੰਘ ਰਾਣੂ ਪੁਰਥੀ ਆਦਿ ਹੋਰ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪਠਾਨਕੋਟ 'ਚ 1 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ ਅਗਲੀ ਖ਼ਬਰ ਹਿੰਦ-ਪਾਕਿ ਸਰਹੱਦ 'ਤੇ ਵਸੇ ਪਿੰਡ ਮੁਹਾਰ ਜਮਸ਼ੇਰ 'ਚ ਘਰਾਂ 'ਚ ਪਾਣੀ ਵੜਨਾ ਹੋਇਆ ਸ਼ੁਰੂ
Ad Position 24