09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਉੱਘੇ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਦਾ ਦਿਹਾਂਤ

ਅੰਮ੍ਰਿਤਸਰ 31 ਅਗਸਤ (ਜਸਵੰਤ ਸਿੰਘ ਜੱਸ) - ਉੱਘੇ ਸਿੱਖ ਵਿਦਵਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਸਕੱਤਰ ਦਿਲਜੀਤ ਸਿੰਘ ਬੇਦੀ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਅੰਮ੍ਰਿਤਸਰ 31 ਅਗਸਤ (ਜਸਵੰਤ ਸਿੰਘ ਜੱਸ) - ਉੱਘੇ ਸਿੱਖ ਵਿਦਵਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਸਕੱਤਰ ਦਿਲਜੀਤ ਸਿੰਘ ਬੇਦੀ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ।
ਉਹ ਕਰੀਬ 65 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਦਿਲ ਦੇ ਰੋਗ ਤੋਂ ਪੀੜਿਤ ਹੋਣ ਕਾਰਨ ਇਕ ਸਥਾਨਕ ਹਸਪਤਾਲ ਵਿਖੇ ਜੇਰੇ ਇਲਾਜ ਸਨ। ਦਿਲਜੀਤ ਸਿੰਘ ਬੇਦੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹਰਭਜਨ ਸਿੰਘ ਵਕਤਾ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਰਾਮ ਸਿੰਘ ਭਿੰਡਰ ਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪੰਥਕ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਬੜੂ ਸਾਹਿਬ ਟਰੱਸਟ ਵਲੋਂ ਸੂਬੇ ਦੇ ਸਰਹੱਦੀ ਇਲਾਕਿਆਂ 'ਚ ਹੜ੍ਹ ਪੀੜਤਾਂ ਦੀ ਮਦਦ ਲਗਾਤਾਰ ਜਾਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਵਲੋਂ ਵਰ੍ਹਦੇ ਮੀਂਹ 'ਚ ਹੜ੍ਹ ਪ੍ਰਭਾਵਿਤ ਇਲਾਕ...
Ad Position 24