10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕਾਂਗਰਸ ਸੰਗਠਨ ਸਿਰਜਨ ਅਭਿਆਨ ਤਹਿਤ ਸਿਖ਼ਾ ਮੀਲ ਪੁੱਜੇ ਜਗਰਾਉਂ

ਜਗਰਾਉਂ (ਲੁਧਿਆਣਾ), 30 ਅਗਸਤ (ਕੁਲਦੀਪ ਸਿੰਘ ਲੋਹਟ) - ਦੇਸ਼ ਭਰ 'ਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸੰਗਠਨ ਸਿਰਜਨ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲੁਧਿਆਣਾ ਦਿਹਾਤੀ ਦੇ ਨਿਯੁਕਤ...

Ad Position 21
repet_subhas-goyals [Copy P29]
ਅਜੀਤ ਡੈਸਕ 30-08-2025

ਜਗਰਾਉਂ (ਲੁਧਿਆਣਾ), 30 ਅਗਸਤ (ਕੁਲਦੀਪ ਸਿੰਘ ਲੋਹਟ) - ਦੇਸ਼ ਭਰ 'ਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸੰਗਠਨ ਸਿਰਜਨ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲੁਧਿਆਣਾ ਦਿਹਾਤੀ ਦੇ ਨਿਯੁਕਤ ਕੀਤੇ ਗਏ ਆਬਜ਼ਰਵਰ ਡਾ. ਸ਼ਿਖਾ ਮੀਲ (ਵਿਧਾਇਕ ਵਿਧਾਨ ਸਭਾ ਹਲਕਾ ਚੰਮੂ ਰਾਜਸਥਾਨ) ਅੱਜ ਜਗਰਾਉਂ ਪਹੁੰਚੇ, ਜਿੱਥੇ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ ।
 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਖਾ ਮੀਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨ ਸਿਰਜਨ ਅਭਿਆਨ ਰਾਸ਼ਟਰੀ ਪੱਧਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਹਰ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣਾ ਅਤੇ ਯੋਗ ਉਮੀਦਵਾਰ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਚੁਣਨਾ ਹੈ। ਇਸ ਮੌਕੇ ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਨਿੱਜੀ ਤੌਰ 'ਤੇ ਵਿਚਾਰ ਵਟਾਂਦਰਾ ਕੀਤਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਕਲੇਰ ਨੇ ਕੀਤਾ ਸਤਲੁਜ ਬੰਨ੍ਹਾਂ ਦਾ ਦੌਰਾ ਅਗਲੀ ਖ਼ਬਰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਵਾਹਨਾਂ ਦੀ ਅਸਥਾਈ ਆਵਾਜਾਈ ਸ਼ੁਰੂ
Ad Position 24