22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਚਾਰ ਦਿਨਾਂ ਦੌਰੇ ਦੀ ਸ਼ੁਰੂਆਤ ਵਿਚ ਚੀਨ ਪਹੁੰਚੇ ਪੁਤਿਨ

ਬੀਜਿੰਗ (ਚੀਨ) 31 ਅਗਸਤ - ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਚਾਰ ਦਿਨਾਂ ਦੌਰੇ ਦੀ ਸ਼ੁਰੂਆਤ ਵਿਚ ਚੀਨ ਪਹੁੰਚੇ। ਰਾਸ਼ਟਰਪਤੀ ਪੁਤਿਨ ਪਹਿਲਾਂ ਉੱਤਰੀ ਚੀਨੀ ਬੰਦਰਗਾਹ ਸ਼ਹਿਰ ਤਿਆਨਜਿਨ...

Ad Position 21
No active advertisement
ਅਜੀਤ ਡੈਸਕ 31-08-2025

ਬੀਜਿੰਗ (ਚੀਨ) 31 ਅਗਸਤ - ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਚਾਰ ਦਿਨਾਂ ਦੌਰੇ ਦੀ ਸ਼ੁਰੂਆਤ ਵਿਚ ਚੀਨ ਪਹੁੰਚੇ। ਰਾਸ਼ਟਰਪਤੀ ਪੁਤਿਨ ਪਹਿਲਾਂ ਉੱਤਰੀ ਚੀਨੀ ਬੰਦਰਗਾਹ ਸ਼ਹਿਰ ਤਿਆਨਜਿਨ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਦੋ-ਰੋਜ਼ਾ ਸੰਮੇਲਨ ਵਿਚ ਸ਼ਾਮਲ ਹੋਣਗੇ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫ਼ੇ ਬਾਅਦ ਸਨਿੱਚਰਵਾਰ ਨੂੰ ਚੀਨ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਸਿਖਰ ਸੰਮੇਲਨ ਦੇ ਹਾਸ਼ੀਏ 'ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਕਈ ਹੋਰ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰਨ ਦੀ ਵੀ ਉਮੀਦ ਹੈ । ਤਿਆਨਜਿਨ ਦੀ ਆਪਣੀ ਯਾਤਰਾ ਤੋਂ ਪਹਿਲਾਂ ਮੋਦੀ ਨੇ ਕਿਹਾ ਕਿ ਭਾਰਤ ਤੇ ਚੀਨ ਲਈ ਵਿਸ਼ਵ ਆਰਥਿਕ ਵਿਵਸਥਾ 'ਚ ਸਥਿਰਤਾ ਲਿਆਉਣ ਲਈ ਇਕੱਠੇ ਕੰਮ ਕਰਨਾ ਮਹੱਤਵਪੂਰਨ ਹੈ ।

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ : ਰਾਮਬਨ ਦੇ ਰਾਜਗੜ੍ਹ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ ਅਚਾਨਕ ਆਇਆ ਹੜ੍ਹ ਅਗਲੀ ਖ਼ਬਰ ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਰਾਸ਼ਟਰੀ ਖੇਡ ਦਿਵਸ ਦੇ ਮੌਕੇ 'ਤੇ ਸਾਈਕਲੋਥੌਨ ਦਾ ਉਦਘਾਟਨ
Ad Position 24