12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਘਰ ਡਿੱਗਣ ਨਾਲ ਬਜ਼ੁਰਗ ਔਰਤ ਦੀ ਮੌਤ

ਲਹਿਰਾਗਾਗਾ (ਸੰਗਰੂਰ), 31 ਅਗਸਤ (ਅਸ਼ੋਕ ਗਰਗ) - ਨੇੜਲੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਸ਼ੁਰੂ ਪਏ ਭਾਰੀ ਮੀਂਹ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਅਤੇ ਉਸ ਦੀ ਧੀ ਦੇ ਗੰਭੀਰ ਰੂਪ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਲਹਿਰਾਗਾਗਾ (ਸੰਗਰੂਰ), 31 ਅਗਸਤ (ਅਸ਼ੋਕ ਗਰਗ) - ਨੇੜਲੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਸ਼ੁਰੂ ਪਏ ਭਾਰੀ ਮੀਂਹ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਅਤੇ ਉਸ ਦੀ ਧੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ।
ਜਾਣਕਾਰੀ ਅਨੁਸਾਰ ਸਵੇਰ ਕਰੀਬ 4 ਵਜੇ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੁਖਪਾਲ ਸਿੰਘ ਮਿਸਤਰੀ ਸਪੁੱਤਰ ਸੌਣ ਸਿੰਘ ਦਾ ਘਰ ਡਿੱਗ ਗਿਆ। ਸੁਖਪਾਲ ਸਿੰਘ ਦੀ ਸੱਸ ਕਰਮਜੀਤ ਕੌਰ, ਉਮਰ-60 ਸਾਲ ਦੀ ਮੌਤ ਹੋ ਗਈ ਹੈ। ਸੁਖਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਸਰਪੰਚ ਹਰਪਾਲ ਸਿੰਘ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਿੰਡ ਦੇ ਕਾਫ਼ੀ ਘਰਾਂ ਦਾ ਨੁਕਸਾਨ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਦੁਵੱਲੀ ਮੁਲਾਕਾਤ ਸ਼ੁਰੂ ਅਗਲੀ ਖ਼ਬਰ ਦਰਿਆ ਬਿਆਸ ਚ ਖ਼ਤਰੇ ਦੇ ਨਿਸ਼ਾਨ ਕੋਲ ਪੁੱਜਾ ਪਾਣੀ ਦਾ ਵਹਾਅ
Ad Position 24