13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਿਆਸ ਦਰਿਆ ਵਿਚ ਪਾਣੀ ਦੇ ਵੱਧ ਰਹੇ ਪੱਧਰ ਕਾਰਨ ਡੀ.ਸੀ. ਕਪੂਰਥਲਾ ਵਲੋਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ

ਸੁਲਤਾਨਪੁਰ ਲੋਧੀ (ਕਪੂਰਥਲਾ), 31 ਅਗਸਤ (ਥਿੰਦ) - ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਸੁਲਤਾਨਪੁਰ ਲੋਧੀ (ਕਪੂਰਥਲਾ), 31 ਅਗਸਤ (ਥਿੰਦ) - ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਹੈ ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 2.35 ਲੱਖ ਕਿਊਸਕ ਹੋ ਗਿਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ ਉੇਪਰ ਆ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲ਼ਾਵਾ ਲੰਘੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਕਰਕੇ ਪ੍ਰਭਾਵਿਤ ਖੇਤਰਾਂ ਵਿਚੋਂ ਲੋਕ ਸੁਰੱਖਿਅਤ ਥਾਵਾਂ ਉੇਪਰ ਆਉਣ। ਉਨ੍ਹਾਂ ਕਿਹਾ ਕਿ ਫ਼ੌਜ ਤੇ ਐਸਡੀਆਰਐਫ ਦੀਆਂ ਟੀਮਾਂ ਵਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ‘ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਬਰਸੀ ਅਗਲੀ ਖ਼ਬਰ ਹੂਆ ਮੋਇਤਰਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਕੀਤੀ ਗਈ ਅਪਮਾਨਜਨਕ ਟਿੱਪਣੀ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ...
Ad Position 24