22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੁੜ ਪੈ ਰਹੇ ਲਗਾਤਾਰ ਮੀਂਹ ਨੇ ਲੋਕਾਂ ਦੀ ਚਿੰਤਾ ਵਧਾਈ 

ਸੁਨਾਮ ਊਧਮ ਸਿੰਘ ਵਾਲਾ, 31 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਵੇਂ ਇਸ ਵਾਰ ਭਾਰੀ ਮੀਂਹ ਪੈਣ ਤੋਂ ਬਾਅਦ ਦੋ ਦਿਨ ਮੌਸਮ ਸਾਫ਼ ਰਹਿਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ...

Ad Position 21
No active advertisement
ਅਜੀਤ ਡੈਸਕ 31-08-2025

ਸੁਨਾਮ ਊਧਮ ਸਿੰਘ ਵਾਲਾ, 31 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਵੇਂ ਇਸ ਵਾਰ ਭਾਰੀ ਮੀਂਹ ਪੈਣ ਤੋਂ ਬਾਅਦ ਦੋ ਦਿਨ ਮੌਸਮ ਸਾਫ਼ ਰਹਿਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ, ਪਰ ਅੱਜ ਸਵੇਰ 'ਤੋਂ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਇਕ ਵਾਰ ਫਿਰ ਚਿੰਤਾ 'ਚ ਪਾ ਦਿੱਤਾ ਹੈ। ਅੱਜ ਦੇ ਮੀਂਹ ਕਾਰਨ ਜਿੱਥੇ ਸੁਨਾਮ ਸ਼ਹਿਰ ਦੇ ਹਰ ਗਲੀ ਮੁਹੱਲੇ,ਬਾਜ਼ਾਰ ਅਤੇ ਸੜਕਾਂ 'ਤੇ ਨਹਿਰ ਵਾਂਗ ਪਾਣੀ ਵਗ ਰਿਹਾ ਹੈ ਉੱਥੇ ਹੀ ਸਥਾਨਕ ਮੋਦੀ ਮਿੱਲ ਨੇੜਲਾ ਰੇਲਵੇ ਅੰਡਰ ਬ੍ਰਿਜ ਵੀ ਮੀਂਹ ਦੇ ਪਾਣੀ ਨਾਲ ਨੱਕੋ-ਨੱਕ ਭਰ ਗਿਆ ਹੈ, ਜਿਸ ਨੂੰ ਲੈਕੇ ਆਵਾਜਾਈ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।ਰੇਲਵੇ ਲਾਈਨ ਦੇ ਦੋਵੇਂ ਪਾਸੇ ਵੱਸੇ ਸ਼ਹਿਰ ਵਾਸੀਆਂ ਦੇ ਆਉਣ-ਜਾਣ ਲਈ ਜ਼ਿਆਦਾਤਰ ਜ਼ਰੀਆ ਇਹੋ ਅੰਡਰ ਬ੍ਰਿਜ ਹੈ ਕਿਉਂਕਿ ਬੱਸ ਸਟੈਂਡ ਨੇੜਲੇ ਰੇਲਵੇ ਫਾਟਕ 'ਤੇ ਨਵਾਂ ਅੰਡਰ ਬ੍ਰਿਜ ਉਸਾਰੀ ਅਧੀਨ ਹੈ ਜਦੋਂ ਕਿ ਸ਼ਹਿਰ ਦੇ ਫਲਾਈ ਓਵਰ 'ਤੇ ਹੱਦ ਤੋਂ ਵੱਧ ਟ੍ਰੈਫਿਕ ਹੋਣ ਕਾਰਨ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀ ਕਰਦੇ ਜਦੋਂ ਕਿ ਬਾਬਾ ਭਾਈ ਮੂਲ ਚੰਦ ਸਾਹਿਬ ਦੀ ਸਮਾਧ ਨੇੜਲਾ ਰੇਲਵੇ ਫਾਟਕ ਰੇਲ ਆਵਾਜਾਈ ਜ਼ਿਆਦਾ ਹੋਣ ਕਾਰਨ ਅਕਸਰ ਬੰਦ ਹੀ ਰਹਿੰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਕੇ.ਈ.ਪੀ ਸਿਨਹਾ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਅਜਨਾਲਾ ਪੁੱਜੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
Ad Position 24