22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਜਪਾ ਵਿਧਾਇਕ ਵੀ ਹੜ੍ਹ ਪੀੜਤਾਂ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣਗੇ ਮੁੱਖ ਮੰਤਰੀ ਰਾਹਤ ਫ਼ੰਡ ਵਿਚ

ਚੰਡੀਗੜ੍ਹ, 31 ਅਗਸਤ - ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਵੀ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਿਤਾਂ ਦੇ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ...

Ad Position 21
No active advertisement
ਅਜੀਤ ਡੈਸਕ 31-08-2025

ਚੰਡੀਗੜ੍ਹ, 31 ਅਗਸਤ - ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਵੀ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਿਤਾਂ ਦੇ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣਗੇ। ਟਵੀਟ ਕਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੂੰ ਦੇਖਦੇ ਪੀੜਿਤ ਪਰਿਵਾਰਾਂ ਦੀ ਸਹਾਇਤਾ ਕਰਨ ਦੇ ਲਈ ਮੈਂ ਅਤੇ ਮੁਕੇਰਿਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੇ ਆਪਣੀ 1 ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ।ਹੜ੍ਹਾਂ ਦੀ ਮਾਰ ਝੱਲ ਰਹੇ ਪੀੜਿਤਾਂ ਦੇ ਲਈ ਇਹ ਸਾਡੇ ਵਲੋਂ ਕੀਤਾ ਜਾ ਰਿਹਾ ਯੋਗਦਾਨ ਹੈ। ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਮੁਸੀਬਤ ਦੀ ਘੜੀ ਵਿਚ ਅਸੀਂ ਸਾਰੇ ਮਿਲ ਕੇ ਇਸ ਚੁਣੌਤੀ ਦਾ ਸਾਹਮਣਾ ਕਰੀਏ, ਇਕ ਦੂਜੇ ਦਾ ਸਾਥ ਦੇਈਏ ਅਤੇ ਜ਼ਰੂਰਤਮੰਦਾਂ ਦੀ ਮਦਦ ਕਰੀਏ ਤਾਂ ਜੋ ਸਾਡਾ ਪੰਜਾਬ ਮੁੜ ਤੋਂ ਹਰਿਆ ਭਰਿਆ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣ ਲਈ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਅਗਲੀ ਖ਼ਬਰ ਭਾਰਤ-ਚੀਨ ਲਈ ਦੋਸਤ ਬਣਨਾ "ਸਹੀ ਚੋਣ" - ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਗੱਲਬਾਤ ਦੌਰਾਨ ਸ਼ੀ ਜਿਨਪਿੰਗ
Ad Position 24