14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੁੱਖ ਸਕੱਤਰ ਪੰਜਾਬ ਨੇ ਕਥਲੌਰ ਪੁਲ ਵਿਖੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

ਪਠਾਨਕੋਟ, 31 ਅਗਸਤ (ਸੰਧੂ) - ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅੱਜ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਪਠਾਨਕੋਟ, 31 ਅਗਸਤ (ਸੰਧੂ) - ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅੱਜ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਮੌਜ਼ੂਦ ਸਨ।
ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਬਮਿਆਲ, ਕੋਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ । ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਹੜ੍ਹ ਕਾਰਨ ਟੁੱਟੇ ਧੁੱਸੀ ਬੰਨ੍ਹ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਵਿਚ ਬਹੁਤ ਜਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘਟ ਰਿਹਾ ਹੈ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ।ਉਨ੍ਹਾਂ ਨੇ ਐਨ. ਡੀ. ਆਰ. ਐਫ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ।

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਪੰਜਾਬ ਦੇ ਸਕੂਲਾਂ 'ਚ ਮੁੜ ਹੋਈਆਂ ਛੁੱਟੀਆਂ, ਹੁਣ 3 ਸਤੰਬਰ ਤੱਕ ਸਕੂਲ ਰਹਿਣਗੇ ਬੰਦ
Ad Position 24