14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਧਰਮਗੜ੍ਹ (ਸੰਗਰੂਰ), 31 ਅਗਸਤ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਦਰਜਨ ਦੇ ਕਰੀਬ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਵਿੱਤ ਮੰਤਰੀ ਪੰਜਾਬ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਧਰਮਗੜ੍ਹ (ਸੰਗਰੂਰ), 31 ਅਗਸਤ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਦਰਜਨ ਦੇ ਕਰੀਬ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਦੌਰਾ ਕੀਤਾ । ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਚਲਾਏ ਜਾ ਰਹੇ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ ਅਤੇ ਕਿਹਾ ਕਿ ਆਪ ਵਰਕਰ ਹੜ੍ਹ ਪੀੜਤਾਂ ਦੀ ਹਰ ਤਰਾਂ ਦੀ ਮਦਦ ਲਈ ਤਿਆਰ ਰਹਿਣ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਪ੍ਰਤੀ ਸ਼ੁਰੂ ਤੋਂ ਜਾਰੀ ਬਿਗਾਨਿਆਂ ਵਾਲੀ ਨਜ਼ਰ ਅਜੇ ਦੂਰ ਨਹੀਂ ਕੀਤੀ। ਕਿਉਕਿ ਕੇਂਦਰ ਸਰਕਾਰ ਕੋਲ ਪੰਜਾਬ ਦੇ ਤਾਜ਼ਾ ਹਾਲਾਤ ਦੀ ਪੂਰੀ ਰਿਪੋਰਟ ਹੈ ਪਰ ਕੇਂਦਰ ਸਰਕਾਰ ਵਲੋਂ ਔਖੀ ਘੜੀ ਵਿਚ ਵੱਟੀ ਚੁੱਪ ਪੰਜਾਬੀਆਂ ਨੂੰ ਦਰਦ ਜ਼ਰੂਰ ਦੇ ਰਹੀ ਹੈ ।
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਸਮੇਂ ਉਨ੍ਹਾਂ ਨਾਲ ਐਸ.ਡੀ.ਐਮ.ਲਹਿਰਾ ਸੂਬਾ ਸਿੰਘ, ਡੀ.ਐਸ.ਪੀ.ਲਹਿਰਾ ਦੀਪਇੰਦਰ ਸਿੰਘ , ਮਹਿੰਦਰ ਸਿੰਘ ਸਿੱਧੂ , ਸਵਰਾਜ ਸਿੰਘ , ਮਨਦੀਪ ਸਿੰਘ ਤੋਂ ਇਲਾਵਾ ਆਪ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ ।

Ad Position 22
No active advertisement
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਅਤੇ ਭਾਈ ਜਸਬੀਰ ਸਿੰਘ ਰੋਡੇ ਹੜ੍ਹ ਪੀੜਤਾਂ ਲਈ ਰਾਹਤ ਕੈਂਪ ਲਗਾਏ ਅਗਲੀ ਖ਼ਬਰ ਮੁੱਖ ਸਕੱਤਰ ਪੰਜਾਬ ਨੇ ਕਥਲੌਰ ਪੁਲ ਵਿਖੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ
Ad Position 24