15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

350 ਸਾਲਾ ਸ਼ਹੀਦੀ ਸ਼ਤਾਬਦੀ: ਸ਼ਹੀਦੀ ਨਗਰ ਕੀਰਤਨ ਵਾਰਾਨਸੀ ਤੋਂ ਇਲਾਹਾਬਾਦ ਲਈ ਰਵਾਨਾ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾ ਹੋਇਆ।


ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਬਾਗ ਬਨਾਰਸ ਵਿਖੇ ਸੱਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ। ਇਸ ਮੌਕੇ ਸਥਾਨਕ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਗੁਰੂ ਸਾਹਿਬ ਪਰਤੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।


ਸਾਰੇ ਰਸਤੇ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਯੂ.ਪੀ. ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਕੇਂਦਰ ਸਰਕਾਰ : ਅਮਨ ਅਰੋੜਾ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਮਦਾਸ ਪੁੱਜੇ
Ad Position 24