15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਬੇੜੀ ਖੁਦ ਚਲਾ ਕੇ ਹੜ੍ਹ ਪ੍ਰਭਾਵਿਤ ਘਰਾਂ 'ਚ ਜਾ ਕੇ ਵੰਡਿਆ ਰਾਸ਼ਨ

ਅਜਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਜਾਨਣ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਅੱਜ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਜਨਾਲਾ ਪਹੁੰਚੇ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਅਜਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਜਾਨਣ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਅੱਜ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਜਨਾਲਾ ਪਹੁੰਚੇ । ਜਿੱਥੋਂ ਉਹ ਪੰਜਾਬੀ ਗਾਇਕ ਕਰਨ ਔਜਲਾ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਬੇੜੀ ਨੂੰ ਖੁਦ ਚਲਾ ਕੇ ਫੱਤੇਵਾਲ ਸਮੇਤ ਹੋਰਨਾਂ ਪਿੰਡਾਂ ਵਿਚ ਪਹੁੰਚੇ I ਇਸ ਮੌਕੇ ਗਾਇਕ ਇੰਦਰਜੀਤ ਨਿੱਕੂ ਵਲੋਂ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਉੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਆਪਣੇ ਵਲੋਂ ਲਿਆਂਦੀ ਰਾਹਤ ਸਮਗਰੀ ਵੀ ਵੰਡੀ ।

'ਅਜੀਤ' ਨਾਲ ਗੱਲਬਾਤ ਕਰਦਿਆਂ ਗਾਇਕ ਇੰਦਰਜੀਤ ਨਿੱਕੂ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਦੇ ਸਮੂਹ ਕਲਾਕਾਰਾਂ ਨੂੰ ਇਸ ਔਖੀ ਘੜੀ ਵਿਚ ਆਪਣੇ ਪੰਜਾਬੀ ਭੈਣਾਂ -ਭਰਾਵਾਂ ਦੇ ਨਾਲ ਖੜਨਾ ਚਾਹੀਦਾ ਹੈ ।

 

Ad Position 22
No active advertisement
ਪਿਛਲੀ ਖ਼ਬਰ ਜਨ ਜੀਵਨ ਨੂੰ ਲੀਹ 'ਤੇ ਲੈ ਕੇ ਆਉਣ ਲਈ ਬੁਨਿਆਦੀ ਲੋੜਾਂ ਵਾਲੇ ਕਾਰਜਾਂ ਨੂੰ ਦਿੱਤੀ ਜਾਵੇ ਤਰਜੀਹ- ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਪਹੁੰਚੇ ਸਿਮਰਨਜੀਤ ਸਿੰਘ ਮਾਨ
Ad Position 24