15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਮੰਡ ਰਾਮਪੁਰ ਗੋਰੇ ਵਿਚ ਹੜ੍ਹ ਦੇ ਪਾਣੀ ਨਾਲ ਡਿਗੇ ਮਕਾਨਾਂ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ ,31 ਅਗਸਤ (ਥਿੰਦ) - ਦਰਿਆ ਬਿਆਸ ਵਿਚ ਆਏ ਭਾਰੀ ਹੜ੍ਹ ਤੋਂ ਬਾਅਦ ਬੀਤੇ ਦਿਨ ਪਾਣੀ ਦੇ ਤੇਜ਼ ਵਹਾਅ ਨਾਲ ਮੰਡ ਰਾਮਪੁਰ ਗੋਰੇ ਦੇ ਕਿਸਾਨ ਬਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਦਾ ਵੱਡਾ ਘਰ ਬੁਰੀ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਸੁਲਤਾਨਪੁਰ ਲੋਧੀ ,31 ਅਗਸਤ (ਥਿੰਦ) - ਦਰਿਆ ਬਿਆਸ ਵਿਚ ਆਏ ਭਾਰੀ ਹੜ੍ਹ ਤੋਂ ਬਾਅਦ ਬੀਤੇ ਦਿਨ ਪਾਣੀ ਦੇ ਤੇਜ਼ ਵਹਾਅ ਨਾਲ ਮੰਡ ਰਾਮਪੁਰ ਗੋਰੇ ਦੇ ਕਿਸਾਨ ਬਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਦਾ ਵੱਡਾ ਘਰ ਬੁਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਸੀ ਤੇ ਉਕਤ ਪਰਿਵਾਰ ਬੁਰੀ ਤਰ੍ਹਾਂ ਸਦਮੇ ਵਿਚ ਆ ਗਿਆ ਸੀ।ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਜਾਣਕਾਰੀ ਮਿਲਣ 'ਤੇ ਅੱਜ ਉਚੇਚੇ ਤੌਰ 'ਤੇ ਆਪਣੇ ਸਾਥੀਆਂ ਸਮੇਤ ਕਿਸ਼ਤੀ ਵਿਚ ਸਵਾਰ ਹੋ ਕੇ ਪਿੰਡ ਰਾਮਪੁਰ ਗੋਰੇ ਪਹੁੰਚ ਕੇ ਡਿਗੇ ਹੋਏ ਘਰ ਦਾ ਨਿਰੀਖਣ ਕੀਤਾ।

ਇਸ ਮੌਕੇ ਉਨ੍ਹਾਂ ਨੇ ਕਿਸਾਨ ਬਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਧਰਵਾਸ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਦੇ ਪਾਣੀ ਨਾਲ ਡਿਗੇ ਘਰਾਂ ਨੂੰ 20 ਲੱਖ ਪ੍ਰਤੀ ਘਰ ਤਰੁੰਤ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣਾ ਘਰ ਜਲਦ ਬਣਾ ਸਕਣ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੁਦਰਤੀ ਕਰੋਪੀ ਅੱਗੇ ਕਿਸੇ ਦਾ ਜ਼ੋਰ ਤਾਂ ਨਹੀਂ ਚੱਲਦਾ ਪਰ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਇਸ ਮੁਸੀਬਤ ਦੀ ਘੜੀ ਵਿਚ ਚਟਾਨ ਵਾਂਗ ਖੜ੍ਹਨ ।

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਦੀ ਰਾਹਤ ਦੇ ਲਈ ਖਰਚੇ 70 ਲੱਖ ਰੁਪਏ - ਡਾ: ਬਲਜੀਤ ਕੌਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ’ਲਹਿੰਦੇ’ ਤੇ ’ਚੜ੍ਹਦੇ’ ਪੰਜਾਬ ਦੇ ਲੋਕਾਂ ਦੀਆਂ ਮੁਸੀਬਤਾਂ ਦੇ ਖ਼ਾਤਮੇ ਲਈ ਰਲ ਕੇ ਕੀਤੀ ਅਰਦਾਸ
Ad Position 24