15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਦੀ ਰਾਹਤ ਦੇ ਲਈ ਖਰਚੇ 70 ਲੱਖ ਰੁਪਏ - ਡਾ: ਬਲਜੀਤ ਕੌਰ

ਫ਼ਾਜ਼ਿਲਕਾ, 31 ਅਗਸਤ (ਬਲਜੀਤ ਸਿੰਘ )- ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਫ਼ਾਜ਼ਿਲਕਾ, 31 ਅਗਸਤ (ਬਲਜੀਤ ਸਿੰਘ )- ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ । ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ । ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਮਦਦ ਮੁਹਈਆ ਕਰਵਾ ਰਹੀ ਹੈ ਅਤੇ ਹੜ੍ਹ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ।

ਫਾਜ਼ਿਲਕਾ ਹਲਕੇ ਵਿਚ ਹੀ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਦੀ ਵੰਡ ਸਰਕਾਰੀ ਟੀਮਾਂ ਵਲੋਂ ਲੋਕਾਂ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4558 ਰਾਸ਼ਨ ਕਿੱਟਾਂ ਦੀ ਵੰਡ ਲੋਕਾਂ ਨੂੰ ਕੀਤੀ ਗਈ ਹੈ ਅਤੇ 2017 ਬੈਗ ਕੈਟਲ ਫੀਡ ਵੰਡੀ ਗਈ ਹੈ। ਇਸ ਮੌਕੇ ਉਨਾਂ ਨੇ ਸਰਹੱਦੀ ਲੋਕਾਂ ਦੇ ਹੌਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਸਰਕਾਰ ਹਰ ਹੀਲੇ ਲੋਕਾਂ ਦੀ ਮਦਦ ਕਰ ਰਹੀ ਹੈ ਅਤੇ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਿਰਦਾਵਰੀ ਕਰਾ ਕੇ ਹਰ ਪ੍ਰਕਾਰ ਦੇ ਨੁਕਸਾਨ ਦੀ ਭਰਪਾਈ ਸਰਕਾਰ ਵਲੋਂ ਕੀਤੀ ਜਾਵੇਗੀ ।

Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਮੁੱਖ ਸਕੱਤਰ ਕੋਲ ਹਰੀਕੇ ਪੱਤਣ ਨੂੰ ਡੀ-ਸਿਲਟਿੰਗ ਕਰਵਾਉਣ ਦਾ ਮੁੱਦਾ ਉਠਾਇਆ ਅਗਲੀ ਖ਼ਬਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਮੰਡ ਰਾਮਪੁਰ ਗੋਰੇ ਵਿਚ ਹੜ੍ਹ ਦੇ ਪਾਣੀ ਨਾਲ ਡਿਗੇ ਮਕਾਨਾਂ ਦਾ ਕੀਤਾ ਦੌਰਾ
Ad Position 24