15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਨੂੰ ਟੀਮ ਭੇਜਣ ਲਈ ਬੇਨਤੀ ਕਰਾਂਗੇ-ਸੋਮ ਪ੍ਰਕਾਸ਼

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਪੰਜਾਬ ਵਿਚ ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਤੇ ਲੋਕਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਨੂੰ ਦੇਖਦਿਆਂ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਨਗੇ ਕਿ ਹੜ੍ਹ ਨਾਲ ਹੋਏ ਨੁਕਸਾਨ ਦਾ ...

Ad Position 21
repet_subhas-goyals [Copy P29]
ਅਜੀਤ ਡੈਸਕ 31-08-2025

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਪੰਜਾਬ ਵਿਚ ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਤੇ ਲੋਕਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਨੂੰ ਦੇਖਦਿਆਂ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਨਗੇ ਕਿ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਭੇਜੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਗੂਵਾਲ ਤੇ ਕੰਮੇਵਾਲ ਦੇ ਲੋਕਾਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂਆਂ ਨਾਲ ਰਾਹਤ ਸਮੱਗਰੀ ਤਕਸੀਮ ਕਰਨ ਮੌਕੇ ਕਹੀ | ਉਨ੍ਹਾਂ ਕਿਹਾ ਕਿ ਸੰਕਟ ਦੇ ਇਸ ਸਮੇਂ ਕਿਸੇ ਵੀ ਪਰਿਵਾਰ ਨੂੰ ਭੁੱਖਾ ਜਾਂ ਬੇ ਸਹਾਰਾ ਨਹੀਂ ਰਹਿਣ ਦਿੱਤਾ ਜਾਵੇਗਾ |

ਪਾਰਟੀ ਆਗੂ ਤੇ ਵਰਕਰ ਰਾਹਤ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਸੋਮ ਪ੍ਰਕਾਸ਼ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਆਗੂ ਤੇ ਵਰਕਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਆਫ਼ਤ ਮੌਕੇ ਪ੍ਰਭਾਵਿਤ ਲੋਕਾਂ ਦੀ ਮਦਦ ਵਿਚ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੱਖ-ਵੱਖ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਤੇ ਦਵਾਈਆਂ ਦੀ ਫ਼ੌਰੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਤੇ ਸ਼ੀ ਜਿਨਪਿੰਗ ਨੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਦੀ ਆਪਣੀ ਵਚਨਬੱਧਤਾ... ਅਗਲੀ ਖ਼ਬਰ ਸਰਹੱਦ 'ਤੇ ਸ਼ਾਂਤੀ, ਦੁਵੱਲੇ ਸੰਬੰਧ, ਅੱਤਵਾਦ ਵਿਰੁੱਧ ਇਕਜੁੱਟ ਆਦਿ ਮੁੱਦਿਆਂ 'ਤੇ ਭਾਰਤ ਅਤੇ ਚੀਨ ਵਿਚਕਾਰ ਬਣੀ ਸਹਿਮਤ...
Ad Position 24