15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ 2 ਲੱਖ 80 ਹਜ਼ਾਰ ਕਿਊਸਿਕ ਹੋਇਆ

ਹਰੀਕੇ ਪੱਤਣ, ਮੱਖੂ (ਤਰਨਤਾਰਨ/ਫ਼ਿਰੋਜ਼ਪੁਰ), 1 ਸਤੰਬਰ (ਸੰਜੀਵ ਕੁੰਦਰਾ, ਕੁਲਵਿੰਦਰ ਸਿੰਘ ਸੰਧੂ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਜ਼ੋਰਦਾਰ ਬਾÇਰਸ਼ ਦਾ ਪ੍ਰਕੋਪ ਜਾਰੀ ਹੈ ਤੇ ਨਦੀਆਂ ਅਤੇ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਿਆਸ ਸਤਲੁਜ ਦਰਿਆਵਾਂ....

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਹਰੀਕੇ ਪੱਤਣ, ਮੱਖੂ (ਤਰਨਤਾਰਨ/ਫ਼ਿਰੋਜ਼ਪੁਰ), 1 ਸਤੰਬਰ (ਸੰਜੀਵ ਕੁੰਦਰਾ, ਕੁਲਵਿੰਦਰ ਸਿੰਘ ਸੰਧੂ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਜ਼ੋਰਦਾਰ ਮੀਂਹ ਦਾ ਪ੍ਰਕੋਪ ਜਾਰੀ ਹੈ ਤੇ ਨਦੀਆਂ ਅਤੇ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਪੱਧਰ ਅੱਜ ਹੋਰ ਵੱਧ ਗਿਆ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ 2 ਲੱਖ 80 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਸੀ ਜਦ ਕਿ ਬੀਤੇ ਕੱਲ੍ਹ 2 ਲੱਖ 74 ਹਜ਼ਾਰ ਕਿਊਸਿਕ ਸੀ। ਅੱਜ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 2 ਲੱਖ 66 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਦ ਕਿ ਕੱਲ੍ਹ 2 ਲੱਖ 60 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਜਿਥੇ ਹਰੀਕੇ ਹਥਾੜ ਖੇਤਰ ਨੂੰ ਤਹਿਸ ਨਹਿਸ ਕਰ ਦਿੱਤਾ ਹੈ ਤੇ ਹੁਣ ਹੋਰ ਵੱਧ ਰਿਹਾ ਪਾਣੀ ਧੁੱਸੀ ਬੰਨ੍ਹ ਨੂੰ ਵੀ ਢਾਹ ਲਾ ਰਿਹਾ ਹੈ ਜੋ ਕਿ ਦਰਜਨ ਤੋਂ ਵੱਧ ਪਿੰਡਾਂ ਲਈ ਖ਼ਤਰੇ ਦੀ ਘੰਟੀ ਹੈ।

Ad Position 22
No active advertisement
ਪਿਛਲੀ ਖ਼ਬਰ ਚੀਨ: ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਹੋਇਆ ਸ਼ੁਰੂ ਅਗਲੀ ਖ਼ਬਰ ਜਲੰਧਰ ਦੇ ਸਮੂਹ ਕਾਲਜਾਂ ’ਚ ਅੱਜ ਛੁੱਟੀ ਦਾ ਐਲਾਨ
Ad Position 24