15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਚੀਨ: ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਹੋਇਆ ਸ਼ੁਰੂ

ਬੀਜਿੰਗ, 1 ਸਤੰਬਰ- ਚੀਨ ਦੇ ਤਿਆਨਜਿਨ ਵਿਚ ਹੋ ਰਿਹਾ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਸ਼ੁਰੂ ਹੋ ਗਿਆ ਹੈ। ਸੰਮੇਲਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਅਤੇ ਚੀਨੀ....

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਬੀਜਿੰਗ, 1 ਸਤੰਬਰ- ਚੀਨ ਦੇ ਤਿਆਨਜਿਨ ਵਿਚ ਹੋ ਰਿਹਾ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਸ਼ੁਰੂ ਹੋ ਗਿਆ ਹੈ। ਸੰਮੇਲਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਅਤੇ ਚੀਨੀ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਇਸ ਸੰਮੇਲਨ ਤੋਂ ਇਲਾਵਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਮੁਲਾਕਾਤ ਕਰਨਗੇ। ਦੋਵਾਂ ਨੇਤਾਵਾਂ ਵਿਚਕਾਰ ਯੂਕਰੇਨ ਸੰਘਰਸ਼ ਅਤੇ ਟਰੰਪ ਦੇ ਟੈਰਿਫ ਬਾਰੇ ਚਰਚਾ ਹੋ ਸਕਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਤਿਆਨਜਿਨ ਵਿਚ ਗੱਲਬਾਤ ਜਾਰੀ ਹੈ। ਐਸ.ਸੀ.ਓ. ਸੰਮੇਲਨ ਦੌਰਾਨ ਰਾਸ਼ਟਰਪਤੀ ਪੁਤਿਨ ਅਤੇ ਰਾਸ਼ਟਰਪਤੀ ਸ਼ੀ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ।

ਇਕ ਹੋਰ ਟਵੀਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਮੁਲਾਕਾਤ ਬਾਰੇ ਲਿਖਿਆ ਕਿ ਮੈਂ ਰਾਸ਼ਟਰਪਤੀ ਪੁਤਿਨ ਨੂੰ ਮਿਲ ਕੇ ਹਮੇਸ਼ਾ ਖੁਸ਼ ਹੁੰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਸਾਰੇ ਕਾਲਜ 3 ਸਤੰਬਰ ਤੱਕ ਰਹਿਣਗੇ ਬੰਦ- ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ 2 ਲੱਖ 80 ਹਜ਼ਾਰ ਕਿਊਸਿਕ ਹੋਇਆ
Ad Position 24