15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਆਪਣਾ ਪੱਖ ਰੱਖਣ ਪੁੱਜੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ

ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਸ੍ਰੀਨਗਰ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਇਕ ਸਮਾਗਮ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਸਾਹਮਣੇ....

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਸ੍ਰੀਨਗਰ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਇਕ ਸਮਾਗਮ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਸਾਹਮਣੇ ਆਉਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੂੰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ। ਇਸ ਤਹਿਤ ਸ. ਜ਼ਫ਼ਰ ਅੱਜ ਪੇਸ਼ ਹੋਏ ਅਤੇ ਸਿੰਘ ਸਾਹਿਬ ਦੇ ਸਨਮੁਖ ਆਪਣਾ ਪੱਖ ਰੱਖਿਆ। ਪ੍ਰਾਪਤ ਵੇਰਵਿਆਂ ਅਨੁਸਾਰ ਜਸਵੰਤ ਸਿੰਘ ਜ਼ਫਰ ਨੇ ਪੇਸ਼ ਹੋਣ ਮੌਕੇ ਆਪਣੀ ਦਾੜ੍ਹੀ ਬੰਨ੍ਹੀ ਹੋਈ ਸੀ ਤਾਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ ਦਾੜ੍ਹੀ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਉਹ ਦਾੜ੍ਹੀ ਖੋਲ੍ਹ ਕੇ ਜਥੇਦਾਰ ਗੜਗੱਜ ਸਨਮੁੱਖ ਪੇਸ਼ ਹੋਏ।

Ad Position 22
No active advertisement
ਪਿਛਲੀ ਖ਼ਬਰ ਅੱਤਵਾਦ ’ਤੇ ਕੋਈ ਵੀ ਦੋਹਰਾ ਮਾਪਦੰਡ ਨਹੀਂ ਹੈ ਸਵੀਕਾਰਯੋਗ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪੁਰਾਣੀ ਸਬਜ਼ੀ ਮੰਡੀ ਨੇੜੇ ਬਾਰਿਸ਼ ਕਾਰਨ ਮਕਾਨ ਡਿੱਗਿਆ
Ad Position 24