15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜਲੰਧਰ ਪਠਾਨਕੋਟ ਹਾਈਵੇ ’ਤੇ ਬੱਸ ਦੀ ਲਪੇਟ ਵਿਚ ਆਉਣ ਕਰਨ ਇਕ ਦੀ ਮੌਤ, 4 ਜ਼ਖ਼ਮੀ

ਟਾਂਡਾ ਉੜਮੁੜ, (ਹੁਸ਼ਿਆਰਪੁਰ), 1 ਸਤੰਬਰ (ਭਗਵਾਨ ਸਿੰਘ ਸੈਣੀ)- ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਣਕ ਕਲਾਂ ਵਿਖੇ ਇਕ ਭਿਆਨਕ ਹਾਦਸਾ ਵਾਪਰਿਆ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਟਾਂਡਾ ਉੜਮੁੜ, (ਹੁਸ਼ਿਆਰਪੁਰ), 1 ਸਤੰਬਰ (ਭਗਵਾਨ ਸਿੰਘ ਸੈਣੀ)- ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਣਕ ਕਲਾਂ ਵਿਖੇ ਇਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ ਇਕ ਬੱਸ ਨੇ ਇਕ ਟਰੈਕਟਰ, ਕਾਰ ਤੇ ਇਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖਮੀਆਂ ਨੂੰ ਟਾਂਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡੀ.ਐਸ.ਪੀ. ਟਾਂਡਾ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਬੱਸ ਨੇ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਇਕ ਪ੍ਰਵਾਸੀ ਮਜ਼ਦੂਰ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ। ਜੇ.ਸੀ.ਬੀ ਦੀ ਮਦਦ ਨਾਲ ਬੱਸ ਨੂੰ ਰਾਸ਼ਟਰੀ ਰਾਜਮਾਰਗ ਤੋਂ ਹਟਾ ਕੇ ਦੂਜੇ ਪਾਸੇ ਖੜ੍ਹਾ ਕਰ ਦਿੱਤਾ ਗਿਆ ਹੈ ਤਾਂ ਜੋ ਆਵਾਜਾਈ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਟਾਂਡਾ ਪੁਲਿਸ ਨੇ ਇਸ ਸੰਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਜਲੰਧਰ ਵਲੋਂ ਤੜਕਸਾਰ ਸ਼ਹਿਰ ਦਾ ਦੌਰਾ, ਵਰਕਰਾਂ ਦਾ ਵਧਾਇਆ ਹੌਂਸਲਾ ਅਗਲੀ ਖ਼ਬਰ ਦਰਿਆ ਬਿਆਸ ਵਿਚ ਕੁਝ ਘਟਿਆ ਪਾਣੀ ਦਾ ਪੱਧਰ
Ad Position 24