15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਛੱਤ ਡਿੱਗਣ ਨਾਲ ਚਾਚੇ ਤੇ ਭਤੀਜੇ ਦੀ ਮੌਤ

ਮਾਨਸਾ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿਖੇ ਬੀਤੀ ਰਾਤ ਘਰ ਦੀ ਛੱਤ ਡਿੱਗਣ ਕਰਕੇ ਚਾਚੇ ਤੇ ਭਤੀਜੇ ਦੀ ਮੌਤ ਹੋ ਗਈ ਹੈ। ਮਿ੍ਤਕ ਦੇ ਭਰਾ ਗੁਰਮੇਲ ਸਿੰਘ....

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਮਾਨਸਾ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿਖੇ ਬੀਤੀ ਰਾਤ ਘਰ ਦੀ ਛੱਤ ਡਿੱਗਣ ਕਰਕੇ ਚਾਚੇ ਤੇ ਭਤੀਜੇ ਦੀ ਮੌਤ ਹੋ ਗਈ ਹੈ। ਮਿ੍ਤਕ ਦੇ ਭਰਾ ਗੁਰਮੇਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਟੀ.ਵੀ. ਵੇਖਦਿਆਂ ਉਸ ਦਾ ਭਰਾ, ਬੇਟਾ ਤੇ ਛੋਟੀ ਬੱਚੀ ਇਕੋ ਕਮਰੇ 'ਚ ਸੌਂ ਗਏ। ਉਨ੍ਹਾਂ ਦੱਸਿਆ ਕਿ ਬਾਰਿਸ਼ ਦੇ ਚੱਲਦਿਆਂ ਅਚਾਨਕ ਕਮਰੇ ਦੀ ਛੱਤ ਡਿੱਗ ਪਈ ਅਤੇ ਤਿੰਨੇ ਮਲਬੇ ਹੇਠ ਦਬ ਗਏ। ਬਲਜੀਤ ਸਿੰਘ (35) ਅਤੇ ਉਸ ਦੇ ਭਤੀਜੇ ਗੁਰਜੋਤ ਸਿੰਘ (10) ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਬੱਚੀ ਨੂੰ ਬਾਹਰ ਕੱਢ ਲਿਆ ਗਿਆ। ਅੱਜ ਸਵੇਰੇ ਘਟਨਾ ਸਥਾਨ 'ਤੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਧਿਕਾਰੀਆਂ ਸਮੇਤ ਪਹੁੰਚੇ, ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਬਣਦੀ ਸਹਾਇਤਾ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਨੇਪਾਲ ਬੁਰੀ ਤਰ੍ਹਾਂ ਪਾਣੀ ਵਿਚ ਡੁੱਬਿਆ ਅਗਲੀ ਖ਼ਬਰ ਅਫ਼ਗਾਨਿਸਤਾਨ: ਅੱਧੀ ਰਾਤ ਆਇਆ ਭੁਚਾਲ, 600 ਤੋਂ ਵੱਧ ਲੋਕਾਂ ਦੀ ਮੌਤ
Ad Position 24