15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਰਹੱਦੀ ਪਿੰਡ ਨੇਪਾਲ ਬੁਰੀ ਤਰ੍ਹਾਂ ਪਾਣੀ ਵਿਚ ਡੁੱਬਿਆ

ਓਠੀਆ, (ਅੰਮ੍ਰਿਤਸਰ) 1 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਹੜ੍ਹਾਂ ਕਾਰਨ ਪਿੰਡਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ....

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਓਠੀਆ, (ਅੰਮ੍ਰਿਤਸਰ) 1 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਹੜ੍ਹਾਂ ਕਾਰਨ ਪਿੰਡਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਨੇਪਾਲ ਵਿਖੇ ਪਿਛਲੇ ਦਿਨੀਂ ਪਿੰਡ ਵਿਚ ਪਾਣੀ ਆਉਣ ਕਾਰਨ ਪਿੰਡ ਪੂਰੀ ਤਰ੍ਹਾਂ ਘਿਰ ਗਿਆ। ਪਿੰਡ ਵਾਸੀਆਂ ਦਾ ਅਜਨਾਲਾ ਤੇ ਹੋਰ ਪਾਸੇ ਨੂੰ ਜਾਣ ਦਾ ਸੰਪਰਕ ਟੁੱਟ ਜਾਣ ਕਾਰਨ ਪਿੰਡ ਵਾਸੀ ਬੜੇ ਕਸੂਤੇ ਫਸੇ ਹੋਏ ਹਨ। ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਕਿਸ਼ਤੀਆਂ ਰਾਹੀਂ ਉਨ੍ਹਾਂ ਨੂੰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਬੇਨਤੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦਾ ਥਹੁ ਲਿਆ ਜਾਵੇ ਤੇ ਉਨ੍ਹਾਂ ਨੂੰ ਰਾਸ਼ਨ ਅਤੇ ਡੰਗਰਾਂ ਲਈ ਚਾਰਾ ਭੇਜਿਆ ਜਾਵੇ।

 

Ad Position 22
No active advertisement
ਪਿਛਲੀ ਖ਼ਬਰ ਐਸ.ਸੀ.ਓ. ਸੰਮੇਲਨ: ਸਾਰੇ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ ਅਗਲੀ ਖ਼ਬਰ ਛੱਤ ਡਿੱਗਣ ਨਾਲ ਚਾਚੇ ਤੇ ਭਤੀਜੇ ਦੀ ਮੌਤ
Ad Position 24