15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਐਸ.ਸੀ.ਓ. ਸੰਮੇਲਨ: ਸਾਰੇ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਬੀਜਿੰਗ, 1 ਸਤੰਬਰ- ਚੀਨ ਵਿਚ ਐਸ.ਸੀ.ਓ. ਸੰਮੇਲਨ ਦੇ ਦੂਜੇ ਦਿਨ ਭਾਰਤ ਨੂੰ ਵੱਡੀ ਸਫ਼ਲਤਾ ਮਿਲੀ ਹੈ। ਐਲਾਨਨਾਮੇ ਵਿਚ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ....

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਬੀਜਿੰਗ, 1 ਸਤੰਬਰ- ਚੀਨ ਵਿਚ ਐਸ.ਸੀ.ਓ. ਸੰਮੇਲਨ ਦੇ ਦੂਜੇ ਦਿਨ ਭਾਰਤ ਨੂੰ ਵੱਡੀ ਸਫ਼ਲਤਾ ਮਿਲੀ ਹੈ। ਐਲਾਨਨਾਮੇ ਵਿਚ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੀ ਮੌਜੂਦ ਸਨ। ਐਲਾਨਨਾਮੇ ਵਿਚ ਕਿਹਾ ਗਿਆ ਹੈ ਕਿ ਅਪਰਾਧੀਆਂ, ਪ੍ਰਬੰਧਕਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਸਜ਼ਾ ਦੇਣਾ ਜ਼ਰੂਰੀ ਹੈ।

ਇਸ ਸਾਲ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਨੇ 26 ਸੈਲਾਨੀਆਂ ਨੂੰ ਗੋਲੀ ਮਾਰ ਦਿੱਤੀ ਸੀ।

ਇਹ ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਜੂਨ ਵਿਚ ਰੱਖਿਆ ਮੰਤਰੀਆਂ ਦੀ ਮੀਟਿੰਗ ਦੌਰਾਨ ਐਸ.ਸੀ.ਓ. ਐਲਾਨਨਾਮੇ ਵਿਚ ਪਹਿਲਗਾਮ ਹਮਲੇ ਦਾ ਕੋਈ ਜ਼ਿਕਰ ਨਹੀਂ ਸੀ। ਭਾਰਤ ਨੇ ਇਸ ’ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ। ਇਸ ਨੇ ਇਸ ’ਤੇ ਦਸਤਖਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਇਸ ਮੁਸ਼ਕਿਲ ਘੜੀ ’ਚ ਅਫ਼ਗਾਨਿਸਤਾਨ ਦੇ ਨਾਲ ਖੜਾ ਹੈ ਭਾਰਤ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸਰਹੱਦੀ ਪਿੰਡ ਨੇਪਾਲ ਬੁਰੀ ਤਰ੍ਹਾਂ ਪਾਣੀ ਵਿਚ ਡੁੱਬਿਆ
Ad Position 24