15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਮੱਦੇਨਜਰ ਰੱਖਦਿਆਂ ਭਾਜਪਾ ਨੇ ਸੂਬਾ ਆਗੂਆਂ ਨੂੰ ਬਣਾਇਆ ਜ਼ਿਲ੍ਹਾ ਇੰਚਾਰਜ

ਚੰਡੀਗੜ੍ਹ, 1 ਸਤੰਬਰ- ਪੰਜਾਬ ਵਿਚ ਆਏ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ੀ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ....

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਚੰਡੀਗੜ੍ਹ, 1 ਸਤੰਬਰ- ਪੰਜਾਬ ਵਿਚ ਆਏ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ੀ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਵਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਹਾਇਤਾ ਕਾਰਜਾਂ ਦੀ ਦੇਖਭਾਲ ਕਰਨਗੇ।

ਪਾਰਟੀ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਸੌਂਪੀ ਗਈ ਹੈ ਜਦਕਿ ਤਰਨ ਤਾਰਨ ਦੀ ਜ਼ਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੂੰ, ਫ਼ਾਜ਼ਿਲਕਾ ਵਿਚ ਸੁਰਜੀਤ ਕੁਮਾਰ ਜਿਆਣੀ, ਪਠਾਨਕੋਟ ਵਿਚ ਦਿਨੇਸ਼ ਬੱਬੂ , ਫ਼ਿਰੋਜ਼ਪੁਰ ਵਿਚ ਰਾਣਾ ਗੁਰਮੀਤ ਸਿੰਘ ਸੋਢੀ, ਅੰਮ੍ਰਿਤਸਰ ਦਿਹਾਤੀ ਲਈ ਮਨਜੀਤ ਸਿੰਘ ਮੰਨਾ ਤੇ ਗੁਰਦਾਸਪੁਰ ਦੀ ਜ਼ਿੰਮੇਵਾਰੀ ਰਵੀਕਰਨ ਸਿੰਘ ਕਾਹਲੋ ਨੂੰ ਦਿੱਤੀ ਗਈ ਹੈ।

ਇਹ ਸਾਰੇ ਆਗੂ ਨਾ ਸਿਰਫ਼ ਹੜ੍ਹ-ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਬਲਕਿ ਲੋਕਾਂ ਦੀਆਂ ਜ਼ਰੂਰਤਾਂ ਬਾਰੇ ਪਾਰਟੀ ਹਾਈਕਮਾਂਡ ਨੂੰ ਜਾਣਕਾਰੀ ਵੀ ਦੇਣਗੇ ਤਾਂ ਜੋ ਰਾਹਤ ਸਮੱਗਰੀ ਦੀ ਪਹੁੰਚ ਨੂੰ ਜਲਦ ਤੋਂ ਜਲਦ ਯਕੀਨੀ ਬਣਾਈ ਜਾ ਸਕੇ। ਹਾਲਾਂਕਿ ਪਾਰਟੀ ਆਗੂ ਪਹਿਲਾਂ ਹੀ ਪਿਛਲੇ ਕੁਝ ਦਿਨਾਂ ਤੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿਚ ਦੌਰੇ ਕਰ ਰਹੇ ਸਨ, ਪਰ ਹੁਣ ਵਿਸ਼ੇਸ਼ ਤੌਰ ’ਤੇ ਹਰ ਜ਼ਿਲ੍ਹੇ ਲਈ ਇੰਚਾਰਜ ਨਿਯੁਕਤ ਕਰਨ ਨਾਲ ਰਾਹਤ ਕਾਰਜ ਹੋਰ ਸੁਚਾਰੂ ਹੋਣਗੇ।

ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਹੜ੍ਹ-ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ ਅਤੇ ਸਾਰੇ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤ ਬਣਾਉਣ।

ਭਾਜਪਾ ਵਲੋਂ ਇੰਚਾਰਜਾਂ ਦੀ ਨਿਯੁਕਤੀ ਨਾਲ ਇਹ ਸਾਫ਼ ਹੈ ਕਿ ਪਾਰਟੀ ਹੜ੍ਹ-ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੁਸ਼ਕਿਲ ਘੜੀ ਵਿਚ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਤੇ ਰੂਸੀ ਰਾਸ਼ਟਰਪਤੀ ਵਿਚਾਲੇ ਕਾਰ ’ਚ ਅਹਿਮ ਗੱਲਬਾਤ
Ad Position 24