15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਡੀ.ਸੀ. ਸਮੇਤ ਸਮੁੱਚੇ ਸਿਵਲ ਪ੍ਰਸ਼ਾਸਨ ਵਲੋਂ ਬੜੂ ਸਾਹਿਬ ਟਰੱਸਟ ਦੁਆਰਾ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਸਹਾਇਤਾ ਦੀ ਸ਼ਲਾਘਾ

ਧਰਮਗੜ੍ਹ (ਸੰਗਰੂਰ), 1 ਸਤੰਬਰ (ਗੁਰਜੀਤ ਸਿੰਘ ਚਹਿਲ)-ਸੂਬੇ ਦੇ ਸਰਹੱਦੀ ਇਲਾਕਿਆਂ 'ਚ ਆਏ ਹੜ੍ਹਾਂ ਨਾਲ ਮਾਝੇ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਧਰਮਗੜ੍ਹ (ਸੰਗਰੂਰ), 1 ਸਤੰਬਰ (ਗੁਰਜੀਤ ਸਿੰਘ ਚਹਿਲ)-ਸੂਬੇ ਦੇ ਸਰਹੱਦੀ ਇਲਾਕਿਆਂ 'ਚ ਆਏ ਹੜ੍ਹਾਂ ਨਾਲ ਮਾਝੇ ਅਤੇ ਦੋਆਬਾ ਖੇਤਰਾਂ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ। ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ ਦੀਨਾਨਗਰ, ਡੇਰਾ ਬਾਬਾ ਨਾਨਕ, ਅਜਨਾਲਾ ਅਤੇ ਰਮਦਾਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਵਿਚ ਉਕਤ ਟਰੱਸਟ ਵਲੋਂ ਹੜ੍ਹ ਪੀੜਤਾਂ ਨੂੰ ਘਰੋਂ-ਘਰੀਂ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਕਿਸ਼ਤੀਆਂ ਰਾਹੀਂ ਵੰਡਿਆ ਜਾ ਰਿਹਾ ਹੈ ਅਤੇ ਇਨ੍ਹਾਂ ਪਿੰਡਾਂ 'ਚੋਂ ਹੁਣ ਤੱਕ 1200 ਤੋਂ ਵੱਧ ਵਿਅਕਤੀਆਂ ਅਤੇ ਪਸ਼ੂਆ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਉਤੇ ਪਹੁੰਚਾਇਆ ਗਿਆ ਹੈ। ਟਰੱਸਟ ਦੀ ਟੀਮ ਸਥਾਨਕ ਲੋਕਾਂ ਦੀਆ ਜ਼ਰੂਰਤਾਂ ਪੂਰੀਆਂ ਕਰਨ ਲਈ ਪੁੱਜੀ ਹੋਈ ਹੈ ਜੋ ਕਿ ਲੰਗਰ ਦੇ ਨਾਲ ਹੋਰ ਵੀ ਜ਼ਰੂਰਤਾਂ ਨੂੰ ਪੂਰੀਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਇਸ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਸਿਵਲ ਪ੍ਰਸ਼ਾਸਨ ਨੇ ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ ਤਾਂ ਜੋ ਹੜ੍ਹ ਪੀੜਤ ਲੋਕਾਂ ਨੂੰ ਸੁਰੱਖਿਅਤ ਜਗ੍ਹਾ ਉਤੇ ਪਹੁੰਚਾਇਆ ਜਾ ਸਕੇ। 

Ad Position 22
No active advertisement
ਪਿਛਲੀ ਖ਼ਬਰ ਘਰ ਦੇ 3 ਕਮਰਿਆਂ ਦੀ ਛੱਤ ਡਿੱਗੀ, ਪੂਰਾ ਘਰ ਮਲਬੇ 'ਚ ਤਬਦੀਲ ਅਗਲੀ ਖ਼ਬਰ ਗਾਜੀਪੁਰ ਦੇ ਸਾਹਮਣੇ ਭਾਖੜਾ ਨਹਿਰ 'ਚ ਪਿਆ 70 ਫੁੱਟ ਚੌੜਾ ਪਾੜ
Ad Position 24