15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੰਤ ਬਾਬਾ ਘਾਲਾ ਸਿੰਘ ਨੇ ਧਾਰਮਿਕ ਸਮਾਗਮ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਸਮੂਹ ਸੰਗਤਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

ਮਹਿਲ ਕਲਾਂ,1 ਸਤੰਬਰ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਦੇ ਜਨਮ ਦਿਵਸ ਨੂੰ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਮਹਿਲ ਕਲਾਂ,1 ਸਤੰਬਰ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਦੇ ਜਨਮ ਦਿਵਸ ਨੂੰ ਸਮਰਪਿਤ ਜੱਦੀ ਪਿੰਡ ਚੰਨਣਵਾਲ ਦੇ ਗੁਰਦੁਆਰਾ ਬਾਬਾ ਸਿੱਧ ਭੋਇ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਸਤਿਨਾਮ ਸਿੰਘ ਨਾਨਕਸਰ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਬਾਬਾ ਗੁਰਚਰਨ ਸਿੰਘ ਦਿੱਲੀ ਵਾਲੇ, ਬਾਬਾ ਅਰਵਿੰਦਰ ਸਿੰਘ ਨਾਨਕਸਰ ਕਲੇਰਾਂ, ਬਾਬਾ ਸੁਧ ਸਿੰਘ ਟੂਸਿਆਂ ਵਾਲੇ, ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਸਮੂਹ ਪ੍ਰਬੰਧਕਾਂ ਨੇ ਸੰਤ ਬਾਬਾ ਘਾਲਾ ਸਿੰਘ ਨੂੰ ਸਿਰੋਪਾਓ, ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ।।ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨੇ ਸੰਤ ਮਹਾਪੁਰਖਾਂ, ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆ ਦੱਸਿਆ ਕਿ ਉਨ੍ਹਾਂ ਦੀ ਜਨਮ ਭੋਇ ਪਿੰਡ ਚੰਨਣਵਾਲ ਹੈ, ਇਹੀ ਧਰਤੀ ਉਨ੍ਹਾਂ ਦੀ ਧਾਰਮਿਕ ਸਿੱਖਿਆ ਦਾ ਮੁੱਢਲਾ ਕੇਂਦਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਤੇ ਸੰਤ ਨਰਾਇਣ ਸਿੰਘ ਦੀਆਂ ਫੇਰੀਆਂ ਦੇ ਸਮੇਂ ਤੋਂ ਹੀ ਧਰਮ ਪ੍ਰਚਾਰ ਦੀ ਲਹਿਰ ਇਥੇ ਵਹਿ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ 1.25 ਲੱਖ ਕਿਊਸਿਕ ਪੁੱਜਾ ਅਗਲੀ ਖ਼ਬਰ ਗੜ੍ਹਸ਼ੰਕਰ ਖੇਤਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ, ਕਈ ਪਿੰਡਾਂ 'ਚ ਪਾਣੀ ਦਾਖਲ, ਬਿਜਲੀ ਘਰ ਵੀ ਪਾਣੀ ਦੀ ਲਪੇਟ 'ਚ
Ad Position 24