16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੱਖ-ਵੱਖ ਟੀਮਾਂ ਕਰ ਰਹੀਆਂ ਕੰਮ - ਸ਼ੇਰ ਸਿੰਘ ਘੁਬਾਇਆ

ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮੈਂਬਰ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2025

ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ। ਉਸ ਦੇ ਲੋਕ ਸਭਾ ਹਲਕੇ ਵਿਚ ਹਰੀਕੇ ਤੋਂ ਲੈ ਕੇ ਗੰਗਾਨਗਰ ਤੱਕ 200 ਕਿਲੋਮੀਟਰ ਬਾਰਡਰ ਏਰੀਆ ਪੈਂਦਾ ਹੈ, ਉਹ 15 ਦਿਨਾਂ ਤੋਂ ਇਸ ਖੇਤਰ ਵਿਚ ਲੋਕਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮਦਦ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਹੜ੍ਹਾਂ ਵਿਚ ਘਿਰੇ ਲੋਕਾਂ ਦੀ ਸਾਰ ਲਵੇ। ਉਨ੍ਹਾਂ ਕਿਹਾ ਕਿ ਫਸਲਾਂ ਡੁੱਬ ਗਈਆਂ ਹਨ ਅਤੇ ਘਰ ਢਹਿ ਗਏ ਹਨ। ਬੀਮਾਰੀਆਂ ਫੈਲਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਮੇਰਾ ਬੇਟਾ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਫਾਜ਼ਿਲਕਾ ਇਲਾਕੇ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਿਹਾ ਹੈ ਅਤੇ ਮੈਂ ਸਾਰੇ ਲੋਕ ਸਭਾ ਹਲਕੇ ਵਿਚ ਲੋਕਾਂ ਨੂੰ ਮਿਲ ਕੇ ਵੱਖ-ਵੱਖ ਟੀਮਾਂ ਬਣਾ ਕੇ ਮਦਦ ਕਰ ਰਿਹਾ ਹਾਂ। 

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਆਰ ਨੈਤ ਪੁੱਜੇ ਭੁਲੱਥ ਮੰਡ ਖੇਤਰ, ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਹੜ੍ਹਾਂ ਦੇ ਪਾਣੀ ਤੋਂ ਬਾਅਦ ਗੁ: ਸ੍ਰੀ ਕਰਤਾਰਪੁਰ ਸਾਹਿਬ ਪਾਕਿ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ
Ad Position 24