16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਇਸ ਸੀਜ਼ਨ ਦੇ ਉੱਚਤਮ ਪੱਧਰ ’ਤੇ

ਹਰੀਕੇ ਪੱਤਣ , ਮੱਖੂ (ਤਰਨਤਾਰਨ/ਫ਼ਿਰੋਜ਼ਪੁਰ), 2 ਸਤੰਬਰ (ਸੰਜੀਵ ਕੁੰਦਰਾ, ਕੁਲਵਿੰਦਰ ਸਿੰਘ ਸੰਧੂ)- ਬਾਰਸ਼ਾਂ ਦਾ ਪ੍ਰਕੋਪ ਜਾਰੀ ਹੈ ਤੇ ਨਦੀਆਂ ਦਰਿਆ ਉਫ਼ਾਨ ’ਤੇ ਹਨ। ਬਿਆਸ ਸਤਲੁਜ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਹਰੀਕੇ ਪੱਤਣ , ਮੱਖੂ (ਤਰਨਤਾਰਨ/ਫ਼ਿਰੋਜ਼ਪੁਰ), 2 ਸਤੰਬਰ (ਸੰਜੀਵ ਕੁੰਦਰਾ, ਕੁਲਵਿੰਦਰ ਸਿੰਘ ਸੰਧੂ)- ਬਾਰਸ਼ਾਂ ਦਾ ਪ੍ਰਕੋਪ ਜਾਰੀ ਹੈ ਤੇ ਨਦੀਆਂ ਦਰਿਆ ਉਫ਼ਾਨ ’ਤੇ ਹਨ। ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦੀ ਆਮਦ ਵੱਧ ਕੇ 2 ਲੱਖ 90 ਹਜ਼ਾਰ 229 ਕਿਊਸਿਕ ਹੋ ਗਿਆ, ਜੋ ਇਸ ਸੀਜ਼ਨ ਦਾ ਉੱਚਤਮ ਪੱਧਰ ਹੈ, ਜਿਸ ਵਿਚੋਂ ਡਾਊਨ ਸਟਰੀਮ ਨੂੰ 2 ਲੱਖ 74 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਬੀਤੇ ਕੱਲ੍ਹ ਹੈਡ ਵਰਕਸ ਦੇ ਅੱਪ ਸਟਰੀਮ ਵਿਚ 2 ਲੱਖ 80 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਸੀ ਤੇ ਡਾਊਨ ਸਟਰੀਮ ਨੂੰ 2 ਲੱਖ 66 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।

ਹਰੀਕੇ ਹਥਾੜ ਖੇਤਰ ਜਿਸ ਨੂੰ ਹੜ੍ਹਾਂ ਨੇ ਪਹਿਲਾਂ ਹੀ ਤਹਿਸ ਨਹਿਸ ਕਰ ਦਿੱਤਾ ਹੈ ਤੇ ਹੁਣ ਹੋਰ ਵੱਧ ਰਿਹਾ ਪਾਣੀ ਧੁੱਸੀ ਬੰਨ੍ਹ ਨੂੰ ਢਾਹ ਲਾ ਰਿਹਾ ਹੈ ਜੋ ਹਥਾੜ ਖੇਤਰ ਦੇ ਦਰਜਨਾਂ ਪਿੰਡਾਂ ਲਈ ਮਾਰੂ ਸਾਬਤ ਹੋ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ ਅਰਦਾਸ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24