16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹਾਂ ਦੀ ਨਾਜ਼ੁਕ ਸਥਿਤੀ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ ਅਰਦਾਸ

ਤਲਵੰਡੀ ਸਾਬੋ, (ਬਠਿੰਡਾ), 2 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹੜ੍ਹਾਂ ਦੀ ਭਿਆਨਕ ਸਥਿਤੀ ਕਾਰਨ ਹੋ ਰਹੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਸੂਬੇ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਤਲਵੰਡੀ ਸਾਬੋ, (ਬਠਿੰਡਾ), 2 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹੜ੍ਹਾਂ ਦੀ ਭਿਆਨਕ ਸਥਿਤੀ ਕਾਰਨ ਹੋ ਰਹੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਸੂਬੇ ਨੂੰ ਸੁਰੱਖਿਅਤ ਰੱਖਣ ਦੇ ਮੰਤਵ ਨਾਲ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਵਲੋਂ ਅਰਦਾਸ ਕੀਤੀ ਗਈ ਹੈ। ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ ਜਦੋਂਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਸੰਬੋਧਨ ਦੌਰਾਨ ਸਿੰਘ ਸਾਹਿਬ ਨੇ ਸੰਗਤਾਂ ਨੂੰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਅਤੇ ਦਸਵੰਧ ਕੱਢਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਤਖ਼ਤ ਸਾਹਿਬ ਪ੍ਰਬੰਧਕਾਂ ਵਲੋਂ ਵੀ ਹੜ੍ਹ ਪੀੜਤਾਂ ਦੀ ਮਦਦ ਦੇ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਗੁਰਵਿੰਦਰ ਸਿੰਘ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਤੋਂ ਇਲਾਵਾ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਪਹੁੰਚੇ ਰਾਜਪਾਲ ਕਟਾਰੀਆ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਅਗਲੀ ਖ਼ਬਰ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਇਸ ਸੀਜ਼ਨ ਦੇ ਉੱਚਤਮ ਪੱਧਰ ’ਤੇ
Ad Position 24