16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਕਾਰਨ ਅਲਰਟ ਜਾਰੀ

ਕਪੂਰਥਲਾ, 2 ਸਤੰਬਰ (ਅਮਰਜੀਤ ਕੋਮਲ)- ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਤੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਕਪੂਰਥਲਾ, 2 ਸਤੰਬਰ (ਅਮਰਜੀਤ ਕੋਮਲ)- ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਤੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਆਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਉਪਰਲੇ ਪਹਾੜੀ ਖੇਤਰਾਂ ਤੇ ਸਥਾਨਕ ਪੱਧਰ ਵਿਖੇ ਲਗਾਤਾਰ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ ਉਪਰ ਆ ਜਾਣ।

ਸ੍ਰੀ ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ। ਡੀ. ਸੀ. ਨੇ ਕਿਹਾ ਕਿ ਫ਼ੌਜ ਤੇ ਐਸ. ਡੀ. ਆਰ. ਐਫ਼. ਦੀਆਂ ਟੀਮਾਂ ਵਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ’ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ’ਚੋਂ ਫ਼ਰਾਰ ਅਗਲੀ ਖ਼ਬਰ ਅਫ਼ਗਾਨਿਸਤਾਨ ਭੁਚਾਲ: ਹੁਣ ਤੱਕ 800 ਲੋਕਾਂ ਦੀ ਮੌਤ
Ad Position 24