16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡਿਪਟੀ ਕਮਿਸ਼ਨਰ ਵਲੋਂ ਤਰਪਾਲਾਂ ਦੀ ਕਾਲਾਬਜ਼ਾਰੀ, ਜਮ੍ਹਾਂ ਖੋਰੀ ਰੋਕਣ ਲਈ ਹੁਕਮ ਜਾਰੀ

ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਰੀ ਮੀਂਹ ਦੌਰਾਨ ਤਰਪਾਲਾਂ ਦੀ ਕਾਲਾਬਜ਼ਾਰੀ ਅਤੇ ਜਮ੍ਹਾਂ ਖੋਰੀ ਰੋਕਣ ਲਈ ਡਿਪਟੀ ਕਮਿਸ਼ਨਰ ਬਰਨਾਲਾ-ਕਮ-ਚੇਅਰਮੈਨ ਜ਼ਿਲ੍ਹਾ ਡਿਜ਼ਾਸਟਰ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਰੀ ਮੀਂਹ ਦੌਰਾਨ ਤਰਪਾਲਾਂ ਦੀ ਕਾਲਾਬਜ਼ਾਰੀ ਅਤੇ ਜਮ੍ਹਾਂ ਖੋਰੀ ਰੋਕਣ ਲਈ ਡਿਪਟੀ ਕਮਿਸ਼ਨਰ ਬਰਨਾਲਾ-ਕਮ-ਚੇਅਰਮੈਨ ਜ਼ਿਲ੍ਹਾ ਡਿਜ਼ਾਸਟਰ ਮੈਨਜਮੈਂਟ ਐਸੋਸੀਏਸ਼ਨ ਸ੍ਰੀ ਟੀ ਬੈਨਿਥ ਨੇ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਦੇ ਸਾਰੇ ਹੋਲਸੇਲਰ ਅਤੇ ਡੀਲਰਾਂ ਨੂੰ ਤਿਰਪਾਲਾਂ ਦੇ ਵਾਧੂ ਜਾਂ ਗੈਰ-ਨਿਆਂਇਕ ਭਾਅ ਵਸੂਲ ਕਰਨ ਤੋਂ ਸਖ਼ਤ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਹੋਲਸੇਲਰ/ਰੀਟੇਲਰ ਤਿਰਪਾਲਾਂ ਨੂੰ ਬਹੁਤ ਹੀ ਮਹਿੰਗੇ ਰੇਟਾਂ ’ਤੇ ਵੇਚ ਰਹੇ ਹਨ ਅਤੇ ਮੌਜੂਦਾ ਭਾਰੀ ਬਾਰਿਸ਼ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਨੂੰ ਪਰੇਸ਼ਾਨ ਕਰ ਰਹੇ ਹਨ। ਭਾਰੀ ਮੀਂਹ ਦੌਰਾਨ ਬਾਰਿਸ਼ ਤੋਂ ਬਚਾਅ ਲਈ ਇਹ ਤਰਪਾਲਾਂ ਅਤਿ ਜ਼ਰੂਰੀ ਹਨ ਅਤੇ ਕਾਲਾਬਾਜ਼ਾਰੀ ਅਤੇ ਜਮ੍ਹਾਂ ਖੋਰੀ ਨਾਲ ਤਰਪਾਲਾਂ ਉਪਲਬਧਤਾ ਅਤੇ ਪਹੁੰਚ ’ਤੇ ਨਕਾਰਾਤਮਕ ਪ੍ਰਭਾਵ ਪਾ ਰਿਹਾ ਹੈ।

ਉਨ੍ਹਾਂ ਸਖਤ ਹਦਾਇਤ ਕੀਤੀ ਕਿ ਕੋਈ ਵੀ ਵਿਅਕਤੀ ਤਿਰਪਾਲਾਂ ਦੀ ਜਮਾਂ ਖੋਰੀ ਜਾਂ ਕਾਲਾਬਾਜ਼ਾਰੀ ਵਿਚ ਸ਼ਾਮਿਲ ਨਹੀਂ ਹੋਵੇਗਾ। ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ, ਬਰਨਾਲਾ ਵਲੋਂ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਤਿਰਪਾਲਾਂ ਦੇ ਨਿਰਮਾਤਾ, ਹੋਲਸੇਲਰ ਅਤੇ ਰੀਟੇਲਰ ਸਟਾਕ ਖਰੀਦ ਅਤੇ ਵਿਕਰੀ ਦੇ ਪੂਰੇ ਰਿਕਾਰਡ ਨੂੰ ਅਧਿਕਾਰਤ ਅਧਿਕਾਰੀਆਂ ਵਲੋਂ ਜਾਂਚ ਲਈ ਸੰਭਾਲ ਕੇ ਰੱਖਣਗੇ। ਇਹ ਹੁਕਮ ਲੋਕਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਭਾਰੀ ਬਾਰਿਸ਼ ਦੇ ਇਸ ਸਮੇਂ ਦੌਰਾਨ ਤਿਰਪਾਲਾਂ ਦੀ ਉਪਲਬਧਤਾ ਅਤੇ ਨਿਆਂਇਕ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ ਲੰਘਦੀ ਕਾਲ਼ੀ ਵੇਈਂ ਨੇ ਵੀ ਨੇ ਝੋਨੇ ਦੇ ਖੇਤਾਂ ਨੂੰ ਆਪਣੀ ਲਪੇਟ ਵਿਚ ਲਿਆ ਅਗਲੀ ਖ਼ਬਰ ਹਰਮੀਤ ਸਿੰਘ ਪਠਾਣਮਾਜਰਾ ਮਾਮਲੇ ’ਚ ਸਿਸਟਮ ਕਰ ਰਿਹੈ ਆਪਣਾ ਕੰਮ- ਵਕੀਲ
Ad Position 24