16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਫੈਸਲਾ 6 ਨੂੰ

ਐੱਸ. ਏ. ਐੱਸ. ਨਗਰ, 2 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਨੂੰ ਅਦਾਲਤ ਵਲੋਂ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਐੱਸ. ਏ. ਐੱਸ. ਨਗਰ, 2 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਨੂੰ ਅਦਾਲਤ ਵਲੋਂ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈ ਸੁਣਵਾਈ ਉਪਰੰਤ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਫੈਸਲਾ ਨੂੰ ਮੰਗਲਵਾਰ ਲਈ ਰਾਖਵਾਂ ਰੱਖਿਆ ਗਿਆ ਸੀ। ਪ੍ਰੰਤੂ ਅੱਜ ਨਾਭਾ ਨਵੀਂ ਜ਼ਿਲ੍ਹਾ ਜੇਲ੍ਹ ਵਲੋਂ ਮਜੀਠੀਆ ਸੰਬੰਧੀ ਰਿਪੋਰਟ ਨਾ ਆਉਣ ਕਾਰਨ ਇਸ ਮਾਮਲੇ ਨੂੰ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ’ਤੇ 6 ਸਤੰਬਰ ਲਈ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਨਾਭਾ ਜੇਲ ਸੁਪਰਡੈਂਟ ਨੂੰ ਅਗਲੀ ਤਾਰੀਖ਼ ’ਤੇ ਉਕਤ ਰਿਪੋਰਟ ਨੂੰ ਅਦਾਲਤ ਵਿਚ ਦਾਇਰ ਕਰਨ ਦੇ ਹੁਕਮ ਸੁਣਾਏ ਹਨ।

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਬਾਰਿਸ਼ ਪੈਣ ਕਾਰਨ ਡਿੱਗੀ ਛੱਤ, ਬੱਚੀ ਦੀ ਮੌਤ ਅਗਲੀ ਖ਼ਬਰ ਸਤਲੁਜ ਦਰਿਆ ’ਚ ਪਾਣੀ ਦੇ ਵਧਦੇ ਪੱਧਰ ਕਾਰਨ ਫਿਰੋਜ਼ਪੁਰ ਡਵੀਜ਼ਨ ਦੀਆ 8 ਰੇਲਗੱਡੀਆਂ ਰੱਦ
Ad Position 24